Hoshairpur
    6 hours ago

    ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

    ਹੁਸ਼ਿਆਰਪੁਰ, 19 ਸਤੰਬਰ: ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੇ ਸੁਚਾਰੂ…
    Hoshairpur
    6 hours ago

    मैडम ललिता अरोड़ा के नेतृत्व में बदलने लगी स्कूलों की नुहार: संजीव अरोड़ा

    होशियारपुर, 19 सितंबर : भारत विकास परिषद की ओर से प्रधान एवं प्रमुख समाज सेवी संजीव…
    ਕ੍ਰਾਈਮ
    6 hours ago

    विजिलेंस ब्यूरो द्वारा 5000 रुपये रिश्वत लेते पटवारी को रंगे हाथ काबू

    होशियारपुर, 19 सितंबर :पंजाब विजिलेंस ब्यूरो ने राज्य में भ्रष्टाचार के खिलाफ चल रही मुहिम…
    ਸਪੋਰਟਸ
    6 hours ago

    ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਨੇ ਸਟੇਡੀਅਮ ਦਾ ਕੀਤਾ ਨਿਰੀਖਣ

    ਹੁਸ਼ਿਆਰਪੁਰ,19 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2024’…
    Hoshairpur
    6 hours ago

    ਧੀਆਂ ਨੂੰ ਸਮਾਜਿਕ ਸੁਰੱਖਿਆ, ਬਰਾਬਰਤਾ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

    ਗੜ੍ਹਸ਼ੰਕਰ/ਹੁਸ਼ਿਆਰਪੁਰ, 19 ਸਤੰਬਰ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀ.ਡੀ.ਪੀ.ਓ ਗੜ੍ਹਸ਼ੰਕਰ ਮੰਜੂ…
    Hoshairpur
    1 day ago

    ਜਿਲਾ ਸਿਹਤ ਅਫਸਰ ਵੱਲੋ ਫੂਡ ਸਟਰੀਟ ਤੇ ਦੁਸ਼ਿਹਰਾ ਗਰਾਊਂਡ ਦੇ ਨਜਦੀਕ ਲੱਗੀਆਂ ਰੇਹੜੀਆਂ ਦੀ ਚੈਕਿੰਗ ਕੀਤੀ ਗਈ

    ਹੁਸ਼ਿਆਰਪੁਰ 18 ਸਤੰਬਰ 2024:  ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ…
    ਸਪੋਰਟਸ
    1 day ago

    ਖੇਡਾਂ ਵਤਨ ਪੰਜਾਬ ਦੀਆਂ-2024 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਖਿਡਾਰੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

    ਹੁਸ਼ਿਆਰਪੁਰ, 18 ਸਤੰਬਰ: ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾ ਵਤਨ ਪੰਜਾਬ ਦੀਆਂ 2024’ ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦਾ ਤੀਸਰੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ—ਵੱਖ ਖੇਡ ਵੈਨਿਊਜ਼ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ—ਵੱਖ ਖੇਡਾਂ ਵਿਚ ਵੱਖ—ਵੱਖ ਉਮਰ ਵਰਗ ਜਿਵਂਂ ਕਿ ਅੰਡਰ—14 ਸਾਲ ਤੋਂ ਲੈ ਕੇ 70 ਤੋਂ ਵੱਧ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਖੇਡਾਂ ਮਿਤੀ 16 ਸਤੰਬਰ 0024 ਤੋਂ 22 ਸਤੰਬਰ 2024 ਤੱਕ ਵੱਖ—ਵੱਖ ਖੇਡ ਸਥਾਨਾਂ ‘ਤੇ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਵੱਖ—ਵੱਖ ਉਮਰ ਵਰਗ ਅਤੇ ਵੱਖ—ਵੱਖ ਭਾਰ ਵਰਗ ਦੇ ਖਿਡਰੀਆਂ ਨੇ ਪ੍ਰਦਰਸ਼ਨ ਕੀਤਾ ਜਿਵੇਂ ਕਿ ਖੇਡ ਬਾਸਕਟਬਾਲ ਦੇ ਅੱਜ ਫਾਈਨਲ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚੋਂ ਅੰਡਰ—14 ਲੜਕਿਆਂ ਦੀ ਟੀਮਾਂ ਵਿਚੋਂ ਪੁਰਹੀਰਾਂ ਦੀ ਟੀਮ ਨੇ ਸੋਨੇ ਦਾ ਤਗਮਾ, ਟਾਂਡਾ ਦੀ ਟੀਮ ਨੇ ਚਾਂਦੀ ਅਤੇ ਢੋਲਣਵਾਲ ਦੀ ਟੀਮ ਨੇ ਤਾਂਬੇ ਦਾ ਤਗਮਾ ਜਿਤਿਆ।ਇਸੇ ਤਰ੍ਹਾਂ ਅੰਡਰ—17 ਦੀ ਟੀਮ ਫਾਈਨ ਮੁਕਾਬਲੇ ਵਿਚੋਂ ਟੀਮ ਪੁਰਹੀਰਾਂ ਨੇ ਪਹਿਲੇ, ਟਾਂਡਾ ਦੂਜੇ ਅਤੇ ਮੁਕੇਰੀਆਂ ਦੀ ਟੀਮ ਤੀਜੇ ਸਥਾਨ ਤੇ ਰਹੀ ਅਤੇ ਇਸੇ ਤਰ੍ਹਾਂ ਅੰਡਰ—21 ਲੜਕਿਆਂ ਦੀਆਂ ਟੀਮਾਂ ਵਿਚੋਂ ਵੀ ਪੁਰਹੀਰਾਂ ਦੀ ਟੀਮ ਨੇ ਪਹਿਲਾ, ਲਾਜਵੰਤੀ ਬਾਲਰਜ਼ ਦੀ ਟੀਮ ਨੇ ਦੂਜਾ ਅਤੇ ਗੜ੍ਹਦੀਵਾਲਾ ਗਰਿਫਨ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਧੁੰਮਾਂ ਪਾਈਆਂ । ਇਸੇ ਤਰ੍ਹਾਂ ਅੱਜ ਬਾਸਕਟਬਾਲ ਦੇ ਫਾਈਨਲ ਮੁਕਾਬਲੇ ਸਫਲਤਾ ਪੂਰਵਕ ਹੋ ਨਿਬੜੇ ਅਤੇ ਖਿਡਾਰੀਆਂ ਨੇ ਖੇਡਾਂ ਦਾ ਪੂਰਾ ਆਨੰਦ ਮਾਣਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੇਡ ਫੁੱਟਬਾਲ ਦੇ ਮੁਕਾਬਲੇ ਫੁੱਟਬਾਲ ਅਕੈਡਮੀ ਮਾਹਿਲਪੁਰ ਵਿਖੇ ਚੱਲ ਰਹੇ ਹਨ। ਫੁੱਟਬਾਲ ਦੀਆਂ ਟੀਮਾਂ ਵਿਚ ਅੰਡਰ—14 ਲੜਕਿਆਂ ਦੀਆਂ ਟੀਮਾਂ ਵਿਚੋਂ ਫੁੱਟਬਾਲ ਅਕੈਡਮੀ ਮਜ਼ਾਰਾ ਡੀਂਗਰੀਆਂ ਦੀ ਟੀਮ ਨੇ ਪਹਿਲਾ ਸਥਾਨ, ਫੁੱਟਬਾਲ ਅਕੈਡਮੀ ਮਾਹਿਲਪੁਰ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ—21 ਲੜਕਿਆਂ ਦੀ ਟੀਮਾਂ ਵਿਚੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਪਹਿਲੇ, ਐਸ.ਏ.ਐਸ. ਖਾਲਸਾ ਸਕੂਲ ਦੀ ਫੁੱਟਬਾਲ ਅਕੈਡਮੀ ਪਾਲਦੀ ਨੇ ਦੂਜਾ ਅਤੇ ਹਿਜ਼ ਐਕਸੀਲੈਂਸ ਕਲੱਬ, ਹੁਸ਼ਿਆਰਪੁਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਫੁੱਟਬਾਲ ਦੀਆਂ ਟੀਮਾਂ ਵਿਚੋਂ ਅੰਡਰ—21 ਲੜਕੀਆਂ ਦੀਆਂ ਟੀਮਾਂ ਵਿਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ,ਹੁਸ਼ਿਆਰਪੁਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਇਸੇ ਤਰ੍ਹਾਂ ਫੁੱਟਬਾਲ ਦੇ ਬਾਕੀ ਦੇ ਫਾਈਨਲ ਅਤੇ ਫਸਵੇਂ ਮੁਕਾਬਲੇ ਭੱਲਕੇ ਹੋਣਗੇ।ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪੰਜਾਬ ਭਰ ਵਿਚ ਫੁੱਟਬਾਲ ਦੀ ਨਰਸਰੀ ਵੀ ਕਿਹਾ ਜਾਂਦਾ ਹੈ।ਇਸ ਕਰਕੇ ਫੁੱਟਬਾਲ ਅਕੈਡਮੀ ਮਾਹਿਲਪੁਰ ਵਿਚੋਂ ਬਹੁਤ ਸਾਰੀਆਂ ਉੱਗੀਆਂ ਸ਼ਖਸ਼ੀਅਤਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਚਮਕਾਇਆ ਹੈ।                                  ਅਥਲੈਟਿਕਸ ਦੇ ਮੁਕਾਬਲੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ਼ ਟਾਂਡਾ ਵਿਖੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਅੰਡਰ—17 ਲੜਕਿਆਂ ਨੇ 1500 ਮੀਟਰ ਦੌੜ ਵਿਚੋਂ ਹਰਵਿੰਦਰ ਸਿੰਘ ਨੇ ਪਹਿਲਾ ਸਥਾਨ, ਅਮਰ ਕੁਮਾਰ ਪਾਲ ਨੇ ਦੂਜਾ ਅਤੇ ਰਾਮ ਨਰਾਇਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿਚੋਂ 1500 ਮੀਟਰ ਦੌੜ ਵਿਚ ਅਨਨਿਆ ਨੇ ਪਹਿਲਾ, ਬਲਜੀਤ ਕੌਰ ਨੇ ਦੂਜਾ ਅਤੇ ਤਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਰੌਸ਼ਨ ਕੀਤਾ।ਇਸੇ ਤਰ੍ਹਾਂ ਅੰਡਰ—17 ਲੜਕਿਆਂ ਨੇ ਅਥਲੈਟਿਕਸ ਦੇ ਈਵੈਂਟ ਜੈਵਲਿਨ ਥਰੋਅ ਵਿਚ ਕੁਨਾਲ ਭਾਟੀਆ ਨੇ ਪਹਿਲਾ, ਲਵਲੀ ਨੇ ਦੂਜਾ ਅਤੇ ਪੁਨੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਜੈਵਲਿਨ ਥਰੋਅ ਵਿਚ ਲੜਕੀਆਂ ਵਿਚ ਰਾਜਵੀਰ ਦਿਆਲ ਨੇ ਪਹਿਲਾ, ਸੁਖਵਿੰਦਰ ਕੌਰ ਨੇ ਦੂਜਾ ਅਤੇ ਜੈਸਲੀਨ ਕਾਲਕਟ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਧੁੰਮਾਂ ਪਾਈਆਂ। ਅੰਡਰ—21 ਲੜਕਿਆਂ ਨੇ 200 ਮੀਟਰ ਦੌੜ ਵਿਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਹਰਜੋਤ ਸਿੰਘ ਨੇ ਦੂਜਾ ਅਤੇ ਅਕਾਸ਼ ਸਾਹਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਲੜਕੀਆਂ ਨੇ 200 ਮੀਟਰ ਦੌੜ ਵਿਚੋਂ ਹਰਪ੍ਰੀਤ ਕੌਰ ਨੇ ਪਹਿਲਾ, ਦੀਪੂ ਰਾਣੀ ਨੇ ਦੂਜਾ ਅਤੇ ਮਹਿਕਪ੍ਰੀਤ ਸੈਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਬਾਕੀ ਦੇ ਅਥਲੈਟਿਕਸ ਦੇ ਫਾਈਨਲ ਮੁਕਾਬਲੇ ਭਲਕੇ ਹੋਣਗੇ।
    Hoshairpur
    1 day ago

    ਬੇਟੀਆ ਨਾਲ ਚੱਲਦਾ ਹੈ ਸਮਾਜ, ਬੇਟੀਆਂ ਪ੍ਰਤੀ ਸੋਚ ਬਦਲਣ ਦੀ ਜ਼ਰੂਰਤ: ਡਾ: ਰਾਜ ਕੁਮਾਰ ਚੱਬੇਵਾਲ

    ਹੁਸ਼ਿਆਰਪੁਰ, 18 ਸਤੰਬਰ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਵਿਚ ਸੀ.ਡੀ.ਪੀ.ਓ ਹੁਸ਼ਿਆਰਪੁਰ-2 ਦਇਆ ਰਾਣੀ ਵੱਲੋਂ ਪਿੰਡ ਜਿਆਣ ਦੇ ਕਮਿਊਨਿਟੀ ਹਾਲ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਨਵਜੰਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਸੰਜੀਵ ਕੁਮਾਰ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ 10 ਨਵਜੰਮੀਆਂ ਬੱਚੀਆਂ ਦੇ ਨਾਂ ’ਤੇ ਪਲੇਅ ਗਰਾਊਂਡ  ਜਿਆਣ ਵਿਚ ਪੌਦੇ ਲਗਾਏ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੱਚੀਆਂ ਦੇ ਨਾਮ ਦਾ ਕੇਕ ਵੀ ਕੱਟਿਆ ਗਿਆ। ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸਾਰਾ ਸਮਾਜ ਸਾਡੀਆਂ ਧੀਆਂ ਨਾਲ ਹੀ ਚੱਲਦਾ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਆਪਣੀਆਂ ਧੀਆਂ  ਨੂੰ ਬਚਾਉਣ ਅਤੇ ਸਿੱਖਿਅਤ ਕਰਨ ਦੀ ਲੋੜ ਹੈ, ਉੱਥੇ ਹੀ ਮਰਦ ਸਮਾਜ ਨੂੰ ਵੀ ਆਪਣੀ ਮਾਨਸਿਕ ਸੋਚ ਬਦਲਣ ਦੀ ਲੋੜ ਹੈ ਤਾਂ ਜੋ ਸਾਡੀਆਂ ਬੇਟੀਆਂ ਸਮਾਜ ਵਿੱਚ ਸੁਰੱਖਿਅਤ ਰਹਿ ਸਕਣ। ਲੋਕ ਸਭਾ ਮੈਂਬਰ ਨੇ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਬੇਟੀਆਂ ਦੇ ਨਾਮ ‘ਤੇ ਪੌਦੇ ਲਗਾ ਕੇ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆ ਬੇਟੀਆ ਨੂੰ ਸਨਮਾਨਿਤ ਕਰਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ |ਇਸ ਦੌਰਾਨ ਪੋਸ਼ਣ ਮਹੀਨੇ ਦੇ ਮੱਦੇਨਜ਼ਰ ਘੱਟ ਖਰਚੇ ‘ਤੇ ਤਿਆਰ ਪੌਸ਼ਟਿਕ ਗੁਣਵੱਤਾ ਵਾਲੇ ਪਕਵਾਨਾਂ ਦਾ ਸਟਾਲ ਵੀ ਲਗਾਇਆ ਗਿਆ। ਇਸ ਮੌਕੇ ਸੀ.ਡੀ.ਪੀ.ਓ ਭੂੰਗਾ ਜਸਵਿੰਦਰ ਕੌਰ, ਸੀ.ਡੀ.ਪੀ.ਓ ਹੁਸ਼ਿਆਰਪੁਰ-1 ਰਵਿੰਦਰ ਕੌਰ, ਐਸ.ਐਮ.ਓ ਮਨਪ੍ਰੀਤ ਸਿੰਘ ਬੈਂਸ, ਸਾਬਕਾ ਸਰਪੰਚ ਪਰਮਜੀਤ ਕੌਰ, ਰਵਿੰਦਰ ਕੌਰ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ।
    Hoshairpur
    1 day ago

    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ

    ਹੁਸ਼ਿਆਰਪੁਰ, 18 ਸਤੰਬਰ: ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…
    Hoshairpur
    2 days ago

    नगर निगम द्वारा चलाई जा रही ’’स्वच्छता ही सेवा’’ मुहिम में सरकारी कॉलेज के स्टाफ तथा विद्यार्थियों ने लिया भाग

    होशियारपुर : भारत सरकार द्वारा चलाई जा रही ’’स्वच्छता ही सेवा’’ मुहिम के अंतर्गत नगर…
      Hoshairpur
      6 hours ago

      ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

      ਹੁਸ਼ਿਆਰਪੁਰ, 19 ਸਤੰਬਰ: ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੇ ਸੁਚਾਰੂ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਕੋਮਲ…
      Hoshairpur
      6 hours ago

      मैडम ललिता अरोड़ा के नेतृत्व में बदलने लगी स्कूलों की नुहार: संजीव अरोड़ा

      होशियारपुर, 19 सितंबर : भारत विकास परिषद की ओर से प्रधान एवं प्रमुख समाज सेवी संजीव अरोड़ा के नेतृत्व में आज…
      ਕ੍ਰਾਈਮ
      6 hours ago

      विजिलेंस ब्यूरो द्वारा 5000 रुपये रिश्वत लेते पटवारी को रंगे हाथ काबू

      होशियारपुर, 19 सितंबर :पंजाब विजिलेंस ब्यूरो ने राज्य में भ्रष्टाचार के खिलाफ चल रही मुहिम के तहत राजस्व हल्का जहानपुर,…
      ਸਪੋਰਟਸ
      6 hours ago

      ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਨੇ ਸਟੇਡੀਅਮ ਦਾ ਕੀਤਾ ਨਿਰੀਖਣ

      ਹੁਸ਼ਿਆਰਪੁਰ,19 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2024’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ…
      Back to top button

      You cannot copy content of this page