ਪੰਜਾਬ
ਸਤਲੁਜ ਦਰਿਆ ਜਾਂ ਬਿਸਤ ਦੁਆਬ ਨਹਿਰ ਵਿੱਚ ਨਹਾਉਣ ‘ਤੇ ਪਾਬੰਦੀ


ਸ਼ਹੀਦ ਭਗਤ ਸਿੰਘ ਨਗਰ, 29 ਦਸੰਬਰ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ਵਿੱਚ ਕਿਸੇ ਵੀ ਵਿਅਕਤੀ ਦੇ ਨਹਾਉਣ ‘ਤੇ ਪਾਬੰਦੀ ਲਗਾਈ ਹੈ।
ਹੁਕਮਾਂ ਅਨੁਸਾਰ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਂਵਾਂ ‘ਤੇ ਨਹਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 23 ਫਰਵਰੀ 2026 ਤੱਕ ਲਾਗੂ ਰਹਿਣਗੇ।



