Hoshairpurਪੋਲੀਟੀਕਲ

ਸਬ-ਤਹਿਸੀਲ ਐਲਾਨਣ ‘ਤੇ ਹਰਿਆਣਾ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਹੋਈ ਪੂਰੀ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 30 ਦਸੰਬਰ ( ਹਰਪਾਲ ਲਾਡਾ ) : ਪੰਜਾਬ ਸਰਕਾਰ ਵੱਲੋਂ ਹਲਕਾ ਸ਼ਾਮ ਚੁਰਾਸੀ ਦੇ ਕਸਬਾ ਹਰਿਆਣਾ ਨੂੰ ਸਬ-ਤਹਿਸੀਲ ਬਣਾਉਣ ਦੀ ਮਨਜ਼ੂਰੀ ਮਿਲਣ ‘ਤੇ ਕੈਬਨਿਟ ਮੰਤਰੀ ਅਤੇ ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਨੇ ਇਸ ਬਿਹਤਰੀਨ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਇਸ ਦੂਰਦਰਸ਼ੀ ਅਤੇ ਲੋਕ ਭਲਾਈ ਭਰਪੂਰ ਅਗਵਾਈ ਲਈ ਮੁੱਖ ਮੰਤਰੀ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਬ-ਤਹਿਸੀਲ ਬਣਨ ਨਾਲ ਇਲਾਕਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਨਾਲ ਜੁੜੀਆਂ ਸਹੂਲਤਾਂ ਹੁਣ ਪਹਿਲਾਂ ਨਾਲੋਂ ਹੋਰ ਵਧੇਰੇ ਅਸਾਨੀ ਨਾਲ ਮਿਲਣਗੀਆਂ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮਾਂ ਲਈ ਦੂਰ ਨਹੀਂ ਜਾਣਾ ਪਵੇਗਾ।

ਉਨ੍ਹਾਂ ਕਿਹਾ ਕਿ ਸਬ-ਤਹਿਸੀਲ ਨਾਲ ਲੋਕਾਂ ਨੂੰ ਜ਼ਮੀਨ ਅਤੇ ਮਾਲ ਮਹਿਕਮੇ ਦੇ ਹੋਰਨਾਂ ਕੰਮਾਂ ਲਈ ਤਤਕਾਲੀਨ ਸੇਵਾਵਾਂ ਮਿਲਣਗੀਆਂ ਅਤੇ ਇਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚੇਗਾ। ਇਸ ਤੋਂ ਇਲਾਵਾ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਲੋਕਾਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਹੋਵੇਗਾ। 

Related Articles

Leave a Reply

Your email address will not be published. Required fields are marked *

Back to top button

You cannot copy content of this page