Hoshairpur

ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ ’ਤੇ ਸੂਬੇ ਦੀਆਂ ਔਰਤਾਂ ਨੂੰ ਦਿੱਤਾ ਗਿਆ ਵੱਡਾ ਤੋਹਫਾ-ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 8 ਮਾਰਚ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2026-27 ਦਾ ਬਜਟ ਲੋਕ ਭਲਾਈ ਅਤੇ ਵਿਕਾਸ ਨੂੰ ਸਮਰਪਿਤ ਹੈ ਜੋ ਕਿ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਤੇ ਗਤੀ ਪ੍ਰਦਾਨ ਕਰੇਗਾ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਬਜਟ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਲਾਗੂ ਕੀਤੀ ਗਈ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ, ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਵਿੱਚ ਜਿੰਨੀਆਂ ਔਰਤਾਂ ਹੋਣਗੀਆਂ ਉਨ੍ਹਾਂ ਸਭ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਸੰਸਦ ਮੈਂਬਰ ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਇਹ ਯੋਜਨਾ ਦੇ ਆਰਥਿਕ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਵੱਲੋਂ ਚੁੱਕਿਆਂ ਗਿਆ ਇੱਕ ਵੱਡਾ ਕਦਮ ਹੈ, ਜਿਸ ਤਹਿਤ ਰਜਿਸਟਰੇਸ਼ਨ 13 ਅਪ੍ਰੈਲ, ਵਿਸਾਖੀ ਤੋਂ ਸ਼ੁਰੂ ਹੋਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਰੰਗਲਾ ਪੰਜਾਬ ਵਿਕਾਸ ਯੋਜਨਾ ਦੇ ਵਿਸਥਾਰ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਸ ਯੋਜਨਾ ਦੇ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੀ ਰਕਮ ਯਾਨੀ 1,170 ਕਰੋੜ ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ। ਡਾ. ਚੱਬੇਵਾਲ ਨੇ ਕਿਹਾ ਕਿ ਸਾਲ 2026-27 ਲਈ ਖੇਤੀਬਾੜੀ ਖੇਤਰ ਦੇ ਬਜਟ ਵਿੱਚ 6 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ 15,377 ਕਰੋੜ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਸ਼ਹਿਰੀ ਖੇਤਰਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਸਰਕਾਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਫੰਡਿੰਗ ਨੂੰ ਚਾਰ ਗੁਣਾ ਵਧਾ ਕੇ 1,000 ਕਰੋੜ ਕਰ ਦਿੱਤਾ ਹੈ।

ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਸ ਬਜਟ ਨਾਲ ਸੂਬੇ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਜਿੰਨਾ ਪੈਸਾ ਖਰਚ ਕੀਤਾ ਜਾ ਰਿਹਾ ਹੈ ਇੰਨੀ ਰਕਮ ਕਿਸੇ ਵੀ ਹੋਰ ਰਾਜ ਵੱਲੋਂ ਲੋਕ ਭਲਾਈ ਦੇ ਕਾਰਜਾਂ ਉੱਪਰ ਖਰਚ ਨਹੀਂ ਕੀਤੀ ਜਾ ਰਹੀ।

Related Articles

Leave a Reply

Your email address will not be published. Required fields are marked *

Back to top button

You cannot copy content of this page