Hoshairpur

ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਰਹੇਗੀ

ਹੁਸ਼ਿਆਰਪੁਰ, 25 ਮਈ ( ਹਰਪਾਲ ਲਾਡਾ ) : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਕੇਵਲ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ‘ਤੇ ਰੋਕ ਰਹੇਗੀ।

ਜਾਰੀ ਹੁਕਮਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੇ ਕਾਰਨ ਸੜਕਾਂ ‘ਤੇ ਹਾਦਸੇ ਹੋ ਰਹੇ ਹਨ ਜਿਨ੍ਹਾਂ ਕਾਰਨ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ ਜਿਸ ਕਰਕੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣ ਦੀ ਜ਼ਰੂਰਤ ਹੈ।

ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਉਪ ਪੁਲਿਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਿਸ ਵਲੋਂ ਟਿੱਪਰ/ਟਰੱਕਾਂ ਦੀ ਓਵਰਸਪੀਡ ਚੈਕ ਕੀਤੀ ਗਈ ਹੈ। ਰੀਜਨਲ ਟਰਾਂਸਪੋਰਟ ਅਥਾਰਟੀ, ਹੁਸ਼ਿਆਰਪੁਰ ਇਨ੍ਹਾਂ ਹੁਕਮਾਂ ਸਨਮੁੱਖ ਓਵਰਲੋਡਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ।

ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈਕ ਪੋਸਟਾਂ ‘ਤਚ 24X7 ਨਿਗਰਾਨੀ ਯਕੀਨੀ ਬਣਾਉਣਗੇ ਅਤੇ ਇਸ ਦੇ ਨਾਲ ਹੀ ਚੈਕ ਪੋਸਟ ‘ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰਕੇ ਓਵਰਲੋਡਿੰਡ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ। ਇਹ ਹੁਕਮ 20 ਜੁਲਾਈ 2026 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button

You cannot copy content of this page