Hoshairpur

ਗੋਰਮਿੰਟ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵੱਲੋਂ ਧੰਨ ਗੁਰੂ ਰਾਮਦਾਸ ਦਾਸ ਲੰਗਰ ਸੇਵਾ ਵਿਖੇ ਪਹੁੰਚ ਕੇ ਕੀਤੀ ਲੋਕਾਂ ਦੀ ਸੇਵਾ

ਹੁਸ਼ਿਆਰਪੁਰ : ਵਿਦਿਆਰਥੀ ਵਰਗ ਨੂੰ ਵਿਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਸਮਾਜਿਕ ਭਲਾਈ ਦੇ ਕਾਰਜਾਂ ਨਾਲ ਜੁੜਨ ਸਬੰਧੀ ਚੱਲ ਰਹੇ ਪ੍ਰੋਗਰਾਮ ਅਧੀਨ ਧੰਨ ਗੁਰੂ ਰਾਮਦਾਸ ਦਾਸ ਲੰਗਰ ਸੇਵਾ ਵਿਖੇ ਪਹੁੰਚ ਉਥੇ ਚੱਲ ਰਹੀ ਲੋੜਵੰਦ ਲੋਕਾਂ ਲਈ ਲੰਗਰ ਪ੍ਰਦਾਨ ਕਰਨ ਦੀ ਸੇਵਾ ਵਿੱਚ ਦਿਲਚਸਪੀ ਦਿਖਾਈ ਅਤੇ ਕਈ ਵਿਦਿਆਰਥੀਆਂ ਵੱਲੋਂ ਲੰਗਰ ਵਰਤਾਉਣ ਦੀ ਸੇਵਾ ਅਤੇ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ।

ਲੰਗਰ ਸੇਵਾ ਦੇ ਸੇਵਾਦਾਰ ਸਰਦਾਰ ਗੁਰਲਿਆਕਤ ਸਿੰਘ ਬਰਾੜ ਵੱਲੋਂ ਦੱਸਿਆ ਕਿ ਇਸ ਅਸਥਾਨ ਤੋਂ ਰੋਜ਼ਾਨਾ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰ ਦੇ ਮੈਂਬਰਾਂ ਸਮੇਤ ਹਜ਼ਾਰਾਂ ਲੋੜਵੰਦ ਲੋਕਾਂ ਲਈ ਲੰਗਰ ਤਿਆਰ ਕਰਕੇ ਰੋਜ਼ਾਨਾ ਇਸ ਅਸਥਾਨ ਤੋਂ ਪਹੁਚਾਇਆ ਜਾਂਦਾ ਹੈ। ਵਿਦਿਆਰਥੀਆਂ ਵੱਲੋਂ ਲੰਗਰ ਸੇਵਾ ਦੀ ਰਸੋਈ ਵਿੱਚ ਸਥਿਤ ਲੰਗਰ ਲਈ ਰੋਟੀਆਂ ਬਣਾਉਣ ਵਾਲੀਆਂ ਮਸ਼ੀਨਾਂ ਵੀ ਦਿਖਾਈਆਂ ਅਤੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਤਕਰੀਬਨ ਦੋ ਘੰਟਿਆਂ ਵਿੱਚ ਇਕ ਲੱਖ ਰੋਟੀਆਂ ਬਣਾਉਣ ਦੀ ਸਮਰੱਥਾ ਹੈ।

ਇਸ ਅਸਥਾਨ ਤੇ ਚੱਲ ਰਹੀ ਡਿਸਪੈਂਸਰੀ ਅਤੇ ਮੈਡੀਕਲ ਲੈਬੋਰਟਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਮੁਫ਼ਤ ਇਲਾਜ ਅਤੇ ਕਰ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਤੇ ਚਲਦਿਆਂ ਮਾਨਵਤਾ ਦੀ ਸੇਵਾ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਵੱਲੋਂ ਕਾਲਜ ਦੇ ਪ੍ਰੋਫੈਸਰਾਂ ਅਤੇ ਇਸ ਸੇਵਾ ਪ੍ਰੋਜੈਕਟ ਦੇ ਮਾਰਗ ਦਰਸ਼ਕ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।

ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਇਸ ਮੋਕੇ ਤੇ ਲੰਗਰ ਸੇਵਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਵਿਦਿਆਰਥੀਆਂ ਦੇ ਆਉਣ ਵਾਲੇ ਸੁਨਿਹਰੀ ਭਵਿੱਖ , ਨੌਜਵਾਨਾਂ ਨੂੰ ਆਪਣੇ ਨਿਸ਼ਾਨੇ ਤੇ ਪਹੁੰਚ ਕੇ ਲੋਕਾਂ ਦੀ ਨਿਰਪੱਖਤਾ ਨਾਲ ਸੇਵਾ ਕਰਨ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਕੰਮ ਕਰਨ , ਸਰਬੱਤ ਦੇ ਭਲੇ ਅਤੇ ਸੱਭ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਕੀਤੀ।

ਇਸ ਮੌਕੇ ਤੇ ਨੇਤਰ ਦਾਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਉਪ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰੇਮ ਸੈਣੀ, ਜਤਿੰਦਰ ਕੌਰ, ਓਂਕਾਰ ਸਿੰਘ ਖਾਲਸਾ, ਸੰਤੋਸ਼ ਸੈਣੀ, ਹਰਵਿੰਦਰ ਕੋਰ, ਲਖਵਿੰਦਰ ਕੌਰ ਡਿੰਪੀ ਹਾਜ਼ਰ ਸਨ ਉਨ੍ਹਾਂ ਨੇ ਵਿਦਿਆਰਥੀਆਂ ਵੱਲੋਂ ਸਮਾਜ ਸੇਵੀ ਕਾਰਜਾਂ ਵਿੱਚ ਭਾਰੀ ਉਤਸ਼ਾਹ ਅਤੇ ਵਿਖਾਈ ਜਾ ਰਹੀ ਦਿਲਚਸਪੀ ਨੂੰ ਦੇਖਦਿਆਂ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਹ ਵਿਦਿਆਰਥੀ ਆਪਣੇ ਜੀਵਨ ਦੇ ਸੁਪਨੇ ਪੂਰੇ ਕਰਨਗੇ ਇਸ ਦੇ ਨਾਲ ਨਾਲ ਇਕ ਦਿਨ ਸਮਾਜ ਦੇ ਕਲਿਆਣ ਅਤੇ ਦੇਸ਼ ਦੀ ਤਰੱਕੀ ਵਿੱਚ

ਵੀ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ।

Related Articles

Leave a Reply

Your email address will not be published. Required fields are marked *

Back to top button

You cannot copy content of this page