Hoshairpur

ਮੁਲਾਜ਼ਮਾਂ ’ਤੇ ਤੱਤੇ ਹੋਣ ਤੋਂ ਪਹਿਲਾਂ ਆਪਣੇ ਪੀੜ੍ਹੀ ਥੱਲੇ ਸੋਟਾ ਫੇਰਨ ਵਿਧਾਇਕ ਜਿੰਪਾ: ਸੰਜੀਵ ਤਲਵਾੜ

ਹੁਸ਼ਿਆਰਪੁਰ: “ਉਲਟਾ ਚੋਰ ਕੋਤਵਾਲ ਕੋ ਡਾਂਟੇ” ਵਾਲੀ ਕਹਾਵਤ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ‘ਤੇ ਪੂਰੀ ਤਰ੍ਹਾਂ ਢੁਕਦੀ ਹੈ। ਬੀਤੇ ਦਿਨੀਂ ਵਾਰਡ ਨੰਬਰ 28 ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਜਿਸ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ‘ਤੇ ਗੁੱਸਾ ਕੱਢਿਆ, ਉਹ ਇੱਕ ਡਰਾਮੇ ਤੋਂ ਇਲਾਵਾ ਹੋਰ ਕੁਝ ਨਹੀਂ ਸੀ।

ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਨ੍ਹਾਂ ਵਿਧਾਇਕ ਜਿੰਪਾ ਦੀ ਨਿਖੇਧੀ ਕਰਦਿਆਂ ਸਵਾਲ ਕੀਤਾ ਕਿ ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ‘ਆਪ’ ਦੀ ਸਰਕਾਰ ਹੈ, ਤੁਸੀਂ ਉਸ ਦਾ ਅਹਿਮ ਹਿੱਸਾ ਹੋ ਅਤੇ ਨਗਰ ਨਿਗਮ ਵਿੱਚ ਵੀ ਤੁਹਾਡੀ ਹੀ ਕਮੇਟੀ ਹੈ। ਫਿਰ ਜੇਕਰ ਉਸ ਵਾਰਡ ਵਿੱਚ ਵਿਕਾਸ ਕਾਰਜ ਨਹੀਂ ਹੋਏ, ਤਾਂ ਉਸ ਲਈ ਜ਼ਿੰਮੇਵਾਰ ਕੌਣ ਹੈ?

ਤਲਵਾੜ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੌਂਸਲਰ ਹਮੇਸ਼ਾ ਇਹ ਦੋਸ਼ ਲਗਾਉਂਦੇ ਰਹੇ ਹਨ ਕਿ ਵਿਧਾਇਕ ਉਨ੍ਹਾਂ ਦੇ ਵਾਰਡਾਂ ਵਿੱਚ ਕੰਮ ਨਹੀਂ ਹੋਣ ਦਿੰਦੇ, ਅਤੇ ਅੱਜ ਇਹ ਗੱਲ ਵਿਧਾਇਕ ਨੇ ਆਪ ਸਿੱਧ ਕਰ ਦਿੱਤੀ ਹੈ। ਉਨ੍ਹਾਂ ਇਨ੍ਹਾਂ ਹੀ ਅਧਿਕਾਰੀਆਂ ‘ਤੇ ਦਬਾਅ ਪਾ ਕੇ ਵਿਰੋਧੀ ਵਾਰਡਾਂ ਦੇ ਕੰਮ ਰੁਕਵਾਏ ਹਨ।

ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਘਟਨਾ ਤੋਂ ਸਬਕ ਲੈਣ। ਜਦੋਂ ਤੱਕ ਮੁਲਾਜ਼ਮ ਸਿਆਸੀ ਆਗੂਆਂ ਦੇ ਕਹਿਣ ‘ਤੇ ਪੱਖਪਾਤ ਕਰਦੇ ਰਹਿਣਗੇ, ਉਨ੍ਹਾਂ ਨੂੰ ਅਜਿਹੀ ਹੀ ਜ਼ਿਲਤ ਦਾ ਸਾਹਮਣਾ ਕਰਨਾ ਪਵੇਗਾ। ਤਲਵਾੜ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਇਮਾਨਦਾਰੀ ਨਾਲ ਕੰਮ ਕਰਨਗੇ, ਤਾਂ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਨਾਲ ਢਾਲ ਬਣ ਕੇ ਖੜ੍ਹੇਗਾ ਅਤੇ ਕਿਸੇ ਵੀ ਰਾਜਨੀਤਿਕ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਪੰਜਾਬ ਦੇ ਜਨਰਲ ਸਕੱਤਰ ਬਿਕਰਮਜੀਤ ਕਲਸੀ, ਅਨੁਸੂਚਿਤ ਜਾਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ, ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਔਜਲਾ ਅਤੇ ਸਾਬਕਾ ਕੌਂਸਲਰ ਨਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page