ਡਿਪਟੀ ਸਪੀਕਰ ਰੌੜੀ ਸਮੇਤ ‘ਆਪ’ ਆਗੂਆਂ ਨੇ ਬੂਟਾ ਲਗਾ ਕੇ ਮਨਾਇਆ ਕੇਜਰੀਵਾਲ ਦਾ ਜਨਮ ਦਿਨ


ਗੜ੍ਹਸ਼ੰਕਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਮੌਕੇ ਮੈਸ਼ਿਆਣਾ ਸੁਭਾਨ, ਗੜ੍ਹਸ਼ੰਕਰ ਵਿਖੇ ਬੂਟਾ ਲਗਾ ਕੇ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵਾਤਾਵਰਣ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ.ਜੈ ਕ੍ਰਿਸ਼ਨ ਸਿੰਘ ਰੌੜੀ, ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਸ.ਬਲਦੀਪ ਸਿੰਘ ਸੈਣੀ ਅਤੇ ਹਲਕਾ ਸੰਗਠਨ ਇੰਚਾਰਜ ਸ. ਚਰਨਜੀਤ ਸਿੰਘ ਚੰਨੀ ਐਡਵੋਕੇਟ ਸਮੇਤ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਰਵਿੰਦ ਕੇਜਰੀਵਾਲ ਜੀ ਨੂੰ ਜਨਮ ਦਿਨ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੇ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮ ਦਿਨ ਮੌਕੇ ਬੂਟਾ ਲਗਾਉਣਾ ਕੁਦਰਤ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਸਾਡੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਇਸ ਮੌਕੇ ਹਲਕਾ ਸੰਗਠਨ ਇੰਚਾਰਜ ਸ.ਚਰਨਜੀਤ ਸਿੰਘ ਚੰਨੀ ਐਡਵੋਕੇਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਦੇਸ਼ ਦੀ ਰਾਜਨੀਤੀ ਵਿੱਚ ਆਮ ਆਦਮੀ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜਨਮ ਦਿਨ ਨੂੰ ਸਿਰਫ਼ ਵਧਾਈਆਂ ਤੱਕ ਸੀਮਤ ਨਾ ਰੱਖਦਿਆਂ ਬੂਟਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦੇਣਾ ਇੱਕ ਸਾਰਥਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਲੋਕਾਂ ਦੀ ਸੇਵਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।
ਇਸ ਮੌਕੇ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਸ. ਬਲਦੀਪ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੀ ਦਾ ਜਨਮ ਦਿਨ ਖੁਸ਼ੀ ਅਤੇ ਪ੍ਰੇਰਣਾ ਦਾ ਦਿਹਾੜਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਸੇ ਤਹਿਤ ਬੂਟਾ ਲਗਾ ਕੇ ਜਨਮ ਦਿਨ ਮਨਾਉਣਾ ਸਮਾਜ ਲਈ ਇੱਕ ਚੰਗਾ ਸੰਦੇਸ਼ ਹੈ। ਉਨ੍ਹਾਂ ਸ੍ਰੀ ਕੇਜਰੀਵਾਲ ਜੀ ਨੂੰ ਜਨਮ ਦਿਨ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਇਸ ਮੌਕੇ ਸਰਪੰਚ ਅਸ਼ੋਕ ਕੁਮਾਰ ਮੋਨੂੰ,ਬਲਾਕ ਪ੍ਰਧਾਨ ਸੁਖਦਵੇ ਸਿੰਘ, ,ਪ੍ਰਧਾਨ ਪਰਮਜੀਤ ਕੌਰ ਲੇਡੀਜ਼ ਵਿੰਗ ਵਿੰਗ, ਸਰਪੰਚ ਬਲਜਿੰਦਰ ਸਿੰਘ ਅਟਵਾਲ, ਹਰਦੀਪ ਦੀਪਾ, ਸਰਪੰਚ ਵਿਨੋਦ ਕੁਮਾਰ, ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਸੋਸ਼ਲ ਮੀਡੀਆ ਦੇ ਇੰਚਾਰਜ ਹਰਵਿੰਦਰ ਸੈਣੀ, ਕਿਸਾਨ ਵਿੰਗ ਦੇ ਪ੍ਰਧਾਨ ਕਮਲਜੀਤ ਸਿੰਘ ਜੱਸੋਵਾਲ, ਦਲਵੀਰ ਰਾਜੂ, ਐਡਵੋਕੇਟ ਬਲਵਿੰਦਰ ਸਿੰਘ, ਬਲੋਕ ਪ੍ਰਧਾਨ ਸੁਖਵੰਤ ਸਿੰਘ, ਸਰਪੰਚ ਗੋਲੇਵਾਲ , ਸਰਪੰਚ ਰੇਸ਼ਮ ਕੌਰ ਚਾਦਸੁ ਜੱਟਾਂ, ਐਮਸੀ ਕਿਰਪਾਲ ਪਾਲਾ, ਜੋਗੇਸ਼ ਵਾਲੀਆ, ਵਰਿੰਦਰ ਯਾਦਵ, ਮਨਜੀਤ ਕੌਰ ਮਾਹਿਲਪੁਰ , ਅਮਰਦੀਪ ਸਿੰਘ ਐਡਵੋਕੇਟ ਹੁਸ਼ਿਆਰਪੁਰ,ਗੁਰਪ੍ਰੀਤ ਸਿੰਘ,ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਦੇਸ਼ ਦਿੱਤਾ।




