‘ਆਪ’ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਵਿੱਚ ਨਾਕਾਮ, ਬਿਜਲੀ ਦੇ ਕੱਟਾਂ ਤੋਂ ਜਨਤਾ ਦੁਖੀ : ਜੋਸ਼ੀ


ਹੁਸ਼ਿਆਰਪੁਰ: ਪੰਜਾਬ ਵਿੱਚ ਰੋਜਾਨਾ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਅਤੇ ਹੁੰਮਸ ਦੇ ਮੌਸਮ ਵਿੱਚ ਲੰਬੇ ਸਮੇਂ ਤੱਕ ਬਿਜਲੀ ਬੰਦ ਰਹਿਣ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਉਦਯੋਗਾਂ ਨੂੰ ਵੀ ਦੁੱਖੀ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸੀਨੀਅਰ ਕਾਂਗਰਸੀ ਨੇਤਾ ਐਡਵੋਕੇਟ ਰੋਹਿਤ ਜੋਸ਼ੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੀ!
ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਪਾਰਟੀ ਵੱਲੋ ਲਗਾਤਾਰ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਬੰਦ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ, ਘਰੇਲੂ ਕੰਮਕਾਜ ਅਤੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ।

ਜੋਸ਼ੀ ਨੇ ਕਿਹਾ ਕਿ ਸਰਕਾਰ ਨੂੰ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਧਿਆਨ ਦੇਣਾ ਚਾਹੀਦਾ ਹੈ। ਸਰਕਾਰ ਨੂੰ ਬਿਜਲੀ ਦੇ ਕੱਟਾਂ ਬਾਰੇ ਲੋਕਾਂ ਨੂੰ ਪਹਿਲਾਂ ਤੋਂ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਜਿੱਥੇ ਵੀ ਤਕਨੀਕੀ ਜਾਂ ਸਪਲਾਈ ਸਬੰਧੀ ਸਮੱਸਿਆ ਹੈ, ਉਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਪਰ ਅਫਸੋਸ ਪੰਜਾਬ ਸਰਕਾਰ ਬਿਲਕੁਲ ਕੁੰਬਕਰਨੀ ਨੀਂਦ ਚ ਸੁੱਤੀ ਪਈ ਹੈ!
ਜੋਸ਼ੀ ਨੇ ਪੰਜਾਬ ਸਰਕਾਰ ਤੋਂ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੀ ਮੰਗ ਕੀਤੀ ਤਾਂ ਜੋ ਬਿਨਾਂ ਵਜ੍ਹਾ ਲੱਗ ਰਹੇ ਕੱਟਾਂ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ । ਜੋਸ਼ੀ ਨੇ ਕਿਹਾ ਕਿ ਜੇਕਰ ਝਾੜੂ ਸਰਕਾਰ ਨੇ ਛੇਤੀ ਬਿਜਲੀ ਦੇ ਕੱਟਾ ਦੀ ਸਮੱਸਿਆ ਦਾ ਨਿਪਟਾਰਾ ਨਾ ਕੀਤਾ ਤਾਂ ਛੇਤੀ ਪੰਜਾਬ ਦੀ ਆਪ ਸਰਕਾਰ ਦੇ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ!




