ਸਰਵਜੀਤ ਸਾਬੀ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਨਿਯੁਕਤ


ਹੁਸ਼ਿਆਰਪੁਰ ( ਹਰਪਾਲ ਲਾਡਾ ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਸਰਵਜੀਤ ਸਾਬੀ ਨੂੰ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਐਨ.ਕੇ. ਸ਼ਰਮਾ ਅਤੇ ਸੰਜੀਵ ਤਲਵਾੜ ਨੇ ਦਿੱਤੀ ਵਧਾਈ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਸੈੱਲ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸੰਜੀਵ ਤਲਵਾੜ ਨੇ ਸਰਵਜੀਤ ਸਾਬੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਸਰਵਜੀਤ ਸਾਬੀ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਸਰਵਜੀਤ ਸਾਬੀ ਦੀ ਨਿਯੁਕਤੀ ਨਾਲ ਜ਼ਿਲ੍ਹੇ ਵਿੱਚ ਪਾਰਟੀ ਦੇ ਵਪਾਰ ਸੈੱਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਪਾਰੀਆਂ ਨਾਲ ਤਾਲਮੇਲ ਵਧਾਉਣ ਵਿੱਚ ਮਦਦ ਮਿਲੇਗੀ।

ਇਸ ਮੌਕੇ ਮਨਪ੍ਰੀਤ ਸੰਧੂ ਅਤੇ ਪੁਨੀਤ ਅਰੋੜਾ ਵੀ ਹਾਜ਼ਰ ਸਨ।




