Hoshairpur

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ਅਤੇ 9 ‘ਚ 71.28 ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 10 ਅਕਤੂਬਰ ( ਹਰਪਾਲ ਲਾਡਾ ): ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਨੂੰ ਵਾਰਡ ਨੰਬਰ 8 ਅਤੇ 9 ਵਿੱਚ 71.28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ ਅਤੇ ਸਥਾਨਕ ਪੱਧਰ ’ਤੇ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੜਕਾਂ ਦਾ ਨਿਰਮਾਣ ਸ਼ਹਿਰੀ ਵਿਕਾਸ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਕਿਉਂਕਿ ਇਸ ਨਾਲ ਲੋਕਾਂ ਦੀ ਰੋਜ਼ਾਨਾ ਆਵਾਜਾਈ ਆਸਾਨ ਹੁੰਦੀ ਹੈ ਅਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੁੰਦਾ ਹੈ।

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਹੈ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

ਇਸ ਦੌਰਾਨ ਸਥਾਨਕ ਵਸਨੀਕਾਂ ਨੇ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਹੋਣ ’ਤੇ ਸਹੂਲਤ ਮਿਲਣ ਦੀ ਉਮੀਦ ਜਤਾਈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਲੋੜੀਂਦੇ ਕਾਰਜ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਹੁਸ਼ਿਆਰਪੁਰ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਦੇਖ-ਰੇਖ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਹੂਲਤਾਂ ਭਰਪੂਰ ਬਣਾਉਣ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ।

ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੁਖੀ ਰਾਮ, ਕੌਂਸਲਰ ਗੁਰਬਖ਼ਸ਼ ਕੌਰ, ਕੌਂਸਲਰ ਪ੍ਰਦੀਪ ਬਿੱਟੂ, ਸੁਮਨ, ਰਾਜਿੰਦਰ ਪ੍ਰਸਾਦ, ਮਨਜੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page