Hoshairpurਪੰਜਾਬ

ਡਾ. ਅਨੀਤਾ ਦਾਦਰਾ ਨੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 8 ਅਗਸਤ : ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੀਤਾ ਦਾਦਰਾ ਨੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਦਫਤਰ ਦੇ ਸਮੂਹ ਸਟਾਫ਼ ਵਲੋਂ ਉਹਨਾਂ ਨੂੰ ਵਧਾਈ ਦੇ ਕੇ ਜੀ ਆਇਆਂ ਆਖਿਆ ਗਿਆ। ਡਾ ਅਨੀਤਾ ਦਾਦਰਾ ਆਈ ਸਪੈਸ਼ਲਿਸਟ ਦੇ ਤੌਰ ਤੇ ਸਿਵਲ ਹਸਪਤਾਲ ਫਗਵਾੜਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ । ਹੁਣ ਪਦ- ਉੱਨਤ ਹੋਣ ਉਪਰੰਤ ਉਹਨਾਂ ਜ਼ਿਲਾ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਫ਼ਤਰ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਦੇ ਤੌਰ ਤੇ ਆਪਣਾ ਅਹੁਦਾ ਸੰਭਾਲਿਆ। ਗੱਲਬਾਤ ਕਰਦਿਆਂ ਡਾ ਅਨੀਤਾ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page