Hoshairpur

ਟਾਂਡਾ ਪੁਲਿਸ ਵੱਲੋਂ ਲੁੱਟਾਂ ਖੋਹ ਕਰਨ ਵਾਲਾ ਇਕ ਦੋਸ਼ੀ ਗ੍ਰਿਫਤਾਰ

ਹੁਸ਼ਿਆਰਪੁਰ, 04 ਦਸੰਬਰ : ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਸੁਰੇਂਦਰ ਲਾਂਬਾ ਆਈਪੀਐਸ ਜੀ ਨੇ ਦੱਸਿਆ ਕਿ ਜਿਲੇ ਅੰਦਰ ਨਸ਼ਾ, ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿੱਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਐਸਪੀ (ਤਫਤੀਸ਼) ਹੁਸ਼ਿਆਰਪੁਰ, ਸ੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ-ਡਵੀਜਨ ਟਾਡਾ ਅਤੇ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਜੀ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਲੁੱਟਾ ਖੋਹਾਂ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 03- 12-2023 ਨੂੰ ਏਐਸਆਈ ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਦੋਰਾਨੇ ਗਸ਼ਤ ਮਿਤੀ 27- 11-23 ਨੂੰ ਸੱਲਾਂ ਰੋਡ ਟਾਂਡਾ ਵਿਖੇ ਕੀਤੀ ਲੁੱਟ ਦੀ ਵਾਰਦਾਤ ਜਿਸ ਵਿੱਚ ਇਕ ਔਰਤ ਕੋਲੋਂ ਮੋਬਾਇਲ ਫੋਨ ਖੋਹ ਕੀਤਾ ਸੀ, ਦੇ ਹੇਠ ਲਿਖੇ ਦੋਸ਼ੀ ਅਜੇ ਕੁਮਾਰ ਉਰਫ ਠੇਠੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੋਸ਼ੀ ਦਾ ਪਿਛੋਕੜ ਪੜਤਾਲ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਖਿਲਾਫ ਇਸ ਤੋਂ ਪਹਿਲਾਂ ਲੁੱਟਾਂ ਖੋਹਾਂ ਅਤੇ ਚੋਰੀ ਦੇ 04 ਮੁਕੱਦਮੇ ਦਰਜ ਹਨ, ਇਸ ਦੋਸ਼ੀ ਦੀ ਸਖਤੀ ਨਾਲ ਪੁੱਛ ਗਿੱਛ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page