ਪੰਜਾਬ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਲੁਧਿਆਣਾ ਵੱਲੋਂ ਕੀਤੀ ਗਈ ਕੈਂਪਸ ਪਲੇਸਮੈਂਟ ਡਰਾਈਵ

ਬਟਾਲਾ, 11  ਫਰਵਰੀ  ( ਲੱਕੀ):  ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਕਾਲਜ ਵਿਖੇ ਵਰਧਮਾਨ ਸਪੈਸ਼ਲ ਸਟੀਲਜ਼ ਲੁਧਿਆਣਾ ਵੱਲੋਂ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕੀਤੀ ਗਈ । 

         ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਕੰਪਨੀ ਤੋਂ ਆਏ ਐਚ ਆਰ ਮੈਡਮ ਮਨਜੀਤ ਕੌਰ, ਸੀਨੀਅਰ ਮੈਨੇਜਰ ਨਿਤਿਸ਼ ਕੁਮਾਰ ਅਤੇ ਮੈਨੇਜਰ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਕੰਪਨੀ ਬਾਰੇ ਪੂਰੀ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਦਾ ਲਿਖਤੀ ਟੈਸਟ ਅਤੇ ਇਟੰਰਵਿਊ ਲਈ ਅਤੇ 06 ਵਿਦਿਆਰਥੀ ਨੌਕਰੀ ਲਈ ਸ਼ਾਰਟਲਿਸਟ ਕੀਤੇ ਗਏ। ਸ਼ਾਰਟਲਿਸਟ ਹੋਏ ਵਿਦਿਆਰਥੀ ਫਾਈਨਲ ਇੰਟਰਵਿਊ ਲਈ ਕੰਪਨੀ ਵਿਖੇ ਜਾਣਗੇ। ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਵਿਦਿਆਰਥੀਆਂ ਨੂੰ ਕੋਰਸ ਦੌਰਾਨ ਕਾਲਜ ਵਿੱਚੋਂ ਹੀ ਨੌਕਰੀ ਦਿਵਾਉਣ ਲਈ ਪਲੇਸਮੈਂਟ ਸੈੱਲ ਪੂਰੀ ਤਰ੍ਹਾਂ ਯਤਨਸ਼ੀਲ ਹੈ। ਪਲੇਸਮੈਂਟ ਸੈਲ ਵੱਲੋਂ ਵੱਖ ਵੱਖ ਕੰਪਨੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕਾਲਜ ਵਿਚ ਕੈਂਪਸ ਪਲੇਸਮੈਂਟ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ।

       ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਅਤੇ ਪਲੇਸਮੈਂਟ ਸੈੱਲ ਵਲੋਂ ਆਏ ਹੋਏ ਨੁਮਾਇੰਦਿਆਂ ਨੂੰ ਸਨਮਾਨ ਚਿਨ੍ਹੰ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਜਤਾਈ ਕਿ ਅਗਲੇ ਸਾਲਾਂ ਵਿੱਚ ਵੀ ਕੰਪਨੀ ਕਾਲਜ ਵਿੱਚ ਆ ਕੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਇਵ ਕਰਨਗੇ। ਇਸ ਮੌਕੇ ਪਲੇਸਮੈਂਟ ਸੈਲ ਦੇ ਮੈਂਬਰ ਅਤੇ ਸਪੋਰਟਸ ਅਫਸਰ ਜਗਦੀਪ ਸਿੰਘ, ਅੰਗਦਪ੍ਰੀਤ ਸਿੰਘ, ਹੁਨਰਬੀਰ ਸਿੰਘ, ਨਵਜੋਤ ਸਲਾਰਿਆ ਤੋਂ ਇਲਾਵਾ ਐਨ ਐਸ ਐਸ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਅਸਟੇਟ ਅਫਸਰ ਸਾਹਿਬ ਸਿੰਘ ਵੀ ਮੌਜੂਦ ਸਨ ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page