ਸੜਕ ਸੁਰੱਖਿਆ ਜਾਗਰੂਕਤਾ ਨਾਲ ਬਚਾਈਆਂ ਜਾ ਸਕਦੀਆਂ ਹਨ ਕਈ ਕੀਮਤੀ ਜਾਨਾਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 13 ਫਰਵਰੀ : ਜ਼ਿਲ੍ਹਾ ਰੋਡ ਸੇਫਟੀ ਕਮੇਟੀ ਹੁਸ਼ਿਆਰਪੁਰ ਵੱਲੋਂ ਅੱਜ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਰੋਡ ਸੇਫਟੀ ਮਹੀਨੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਪੀ ਮੇਜਰ ਸਿੰਘ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ ਗਿੱਲ, ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਡਾਇਰੈਕਟਰ ਪ੍ਰਸ਼ਾਸਨ ਕੁਲਦੀਪ ਸਿੰਘ ਰਾਣਾ ਵੀ ਮੌਜੂਦ ਸਨ।
ਧਿਆਨ ਰੱਖਣ, ਆਵਾਜਾਈ ਨਿਯਮਾਂ ਦਾ ਹਮੇਸ਼ਾ ਖੁਦ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਪਾਲਣ ਕਰਵਾਉਣ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਪਹਿਨਣ, ਕਾਰ ਚਲਾਉਂਦੇ ਸਮੇਂ ਹਮੇਸ਼ਾ ਸੀਟ ਬੈਲਟ ਲਗਾਉਣ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਨਸ਼ਾ ਕਰਕੇ ਵਾਹਨ ਨਾ ਚਲਾਉਣ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਪਹਿਲੇ ਜਾਣ ਲਈ ਰਸਤਾ ਦੇਣ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਅਨਮੋਲ ਹੈ ਅਤੇ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਅਸੀਂ ਇਸ ਅਨਮੋਲ ਜਿੰਦਗੀ ਨੂੰ ਖੁਦ ਹੀ ਨਸ਼ਟ ਕਰਨ ਦਾ ਖ਼ਤਰਾ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਹਮੇਸ਼ਾ ਪਾਲਣ ਕਰਨਾ ਖ਼ੁਦ ਅਤੇ ਸਾਡੇ ਪਰਿਵਾਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਪਰਿਵਾਰਕ ਮੈਂਬਰ ਹਮੇਸ਼ਾ ਸਾਡੇ ਘਰ ਵਿਚ ਉਡੀਕ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਛੋਟੀ ਜਿਹੀ ਲਾਪਰਵਾਹੀ ਨਾਲ ਹੀ ਵੱਡੀ ਦੁਰਘਟਨਾ ਹੋ ਸਕਦੀ ਹੈ। ਇਸ ਤਰ੍ਹਾਂ ਸਾਨੂੰ ਆਪਣੇ ਨਾਲ ਬੇਕਸੂਰ ਲੋਕਾਂ ਨੂੰ ਵੀ ਹਾਦਸਿਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ ਗਿੱਲ ਵੱਲੋਂ ਇਕ ਮਹੀਨਾ ਚੱਲੇ ਅਭਿਆਨ ਦੌਰਾਨ ਕਰਵਾਈਆਂ ਗਈ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਰੋਡ ਸੇਫਟੀ ਦਾ ਵਿਸ਼ਾ ਕੋਈ ਇਕ ਹਫ਼ਤੇ ਜਾਂ ਮਹੀਨਾ ਚੱਲਣ ਵਾਲਾ ਵਿਸ਼ਾ ਨਹੀਂ
ਹੈ ਬਲਕਿ ਇਸ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਵੀ ਬਣਾਈ ਗਈ ਹੈ ਅਤੇ 30-32 ਕਿਲੋਮੀਟਰ ’ਤੇ ਸੜਕ ਫੋਰਸ ਦੀਆਂ ਗੱਡੀਆਂ ਤਾਇਨਾਤ ਰਹਿੰਦੀਆਂ ਹਨ, ਤਾਂ ਜੋ ਦੁਰਘਟਨਾ ਦੌਰਾਨ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੀ ਜ਼ਿੰਦਗੀ ਦੀ ਕੀਮਤ ਸਭ ਤੋਂ ਪਹਿਲੇ ਖੁਦ ਸਮਝਣ ਦੀ ਜ਼ਰੂਰਤ ਹੈ ਅਤੇ ਇਹ ਅਸੀਂ ਤਾਂ ਹੀ ਸਮਝ ਸਕਦੇ ਹਾਂ ਜਦ ਅਸੀਂ ਆਪਣੀ ਜ਼ਿੰਮੇਵਾਰੀ ਖੁਦ ਸਮਝਾਂਗੇ। ਇਸ ਤੋਂ ਪਹਿਲਾਂ ਹੁਸ਼ਿਆਰਪੁਰ ਇੰਸਟੀਚਿਊਟ ਆਫ਼ ਆਟੋਮੇਟਿਵ ਐਂਡ ਡਰਾਈਵਿੰਗ ਸਕਿੱਲਜ਼ ਦੇ ਲੈਕਚਰਾਰ ਕੁਲਦੀਪ ਸਿੰਘ ਨੇ ਵੀ ਰੋਡ ਸੇਫਟੀ ਸਬੰਧੀ ਜ਼ਰੂਰੀ ਜਾਣਕਾਰੀ ਨੂੰ ਵਿਦਿਆਰਥੀਆਂ ਵਿਚ ਸਾਂਝਾ ਕੀਤਾ।
ਡਿਪਟੀ ਕਮਿਸ਼ਨਰ, ਐਸ.ਐਸ.ਪੀ ਅਤੇ ਹੋਰ ਪ੍ਰਤੀਨਿਧੀਆਂ ਵਲੋਂ ਪਿਛਲੇ ਇਕ ਮਹੀਨੇ ਵਿਚ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਲੋਂ ਕਰਵਾਈ ਗਈ ਰੋਡ ਸੇਫਟੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤ ਗਿਆ। ਰਿਆਤ-ਬਾਹਰਾ ਗਰੁੱਪ ਦੇ ਲਾਅ ਦੇ ਵਿਦਿਆਰਥੀਆਂ ਨੇ ਇਸ ਦੌਰਾਨ ਰੋਡ ਸੇਫਟੀ ਸਬੰਧੀ ਲਘੂ ਨਾਟਕ ਵੀ ਪੇਸ਼ ਕੀਤੇ। ਇਸ ਤੋਂ ਪਹਿਲਾਂ ਜ਼ਿਲ੍ਹਾ ਰੋਡ ਸੇਫਟੀ ਕੌਂਸਲ ਵਲੋਂ ਜ਼ਿਲ੍ਹਾ ਪੁਲਿਸ ਨੂੰ ਬੈਰੀਕੇਡ, ਰਿਫਲੈਕਟਰ ਵਾਲੀਆਂ ਜੈਕਟਾਂ, ਟਾਰਚਾਂ ਅਤੇ ਹੋਰ ਜ਼ਰੂਰੀ ਸਾਮਾਨ ਵੀ ਭੇਟ ਕੀਤਾ।