Hoshairpur

ਆਰ. ਸੇਟੀ ਵਿਖੇ ਫ਼ੈਸ਼ਨ ਡਿਜ਼ਾਈਨਿੰਗ ਦਾ ਮੁਫ਼ਤ ਕੋਰਸ 5 ਮਾਰਚ ਤੋਂ

ਹੁਸ਼ਿਆਰਪੁਰ, 19 ਫਰਵਰੀ : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿਸੰਸਥਾ) ਵੱਲੋਂ 5 ਮਾਰਚ 2024 ਤੋਂ ਲੜਕੀਆਂ ਅਤੇ ਲੜਕਿਆਂ ਲਈ ਇਕ ਮਹੀਨੇ ਦਾ ਫ਼ੈਸ਼ਨ ਡਿਜ਼ਾਈਨਿੰਗ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋਆਂ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ / ਬੀ.ਪੀ.ਐਲ ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 5 ਮਾਰਚ ਨੂੰ ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਯੋਗ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੀਟਾਂ ਸੀਮਿਤ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਟੈਲੀਫੋਨ ਨੰਬਰ 01882-295880 ਜਾਂ 9872759614, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page