ਵਿਧਾਇਕ ਸ਼ੈਰੀ ਕਲਸੀ ਨੇ ਸਫਾਈ ਸੇਵਕਾਂ ਨੂੰ ਦਿੱਤਾ ਸ਼ਾਨਦਾਰ ਤੋਹਫ਼ਾ
ਬਟਾਲਾ, 7 ਮਾਰਚ: ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਜੀ ਹਾਂ, ਵਿਧਾਇਕ ਸ਼ੈਰੀ ਕਲਸੀ ਦੇ ਲਗਾਤਾਰ ਕੀਤੇ ਯਤਨਾਂ ਨੂੰ ਕਾਮਯਾਬੀ ਮਿਲੀ ਹੈ ਅਤੇ ਨਗਰ ਨਿਗਮ ਵਿੱਚ 236 ਸਫ਼ਾਈ ਸੇਵਕ ਜੋ ਕਿ ਲੰਬੇ ਸਮੇਂ ਤੋਂ ਆਊਟਸੋਰਸਿਸ ਕੱਚੇ ਮੁਲਾਜ਼ਮ ਦੇ ਤੌਰ ਤੇ ਕੰਮ ਕਰ ਰਹੇ ਸਨ ਅੱਜ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੰਟਰੈਕਟ ‘ਤੇ ਕਰ ਦਿੱਤਾ ਗਿਆ ਹੈ । ਸਫਾਈ ਸੇਵਕਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਾਕੀ ਮੁਲਾਜ਼ਮਾਂ ਨੂੰ ਜਲਦੀ ਕੰਟਰੈਕਟ ‘ਤੇ ਰੱਖਣ ਦੀ ਪ੍ਰਕ੍ਰਿਆ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਸਫਾਈ ਸੇਵਕਾਂ ਨਾਲ ਵਾਅਦਾ ਕੀਤਾ ਸੀ ਅਤੇ ਅੱਜ ਉਹ ਤਸੱਲੀ ਮਹਿਸੂਸ ਕਰ ਰਹੇ ਹਨ ਕਿ ਸਫਾਈ ਸੇਵਕਾਂ ਦੀ ਮੰਗ ਪੂਰੀ ਹੋਈ ਹੈ।
ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਉੁੱਚ ਅਧਿਕਾਰੀਆਂ ਨਾਲ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸਨੂੰ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਸੀ ਤੇ ਉਨ੍ਹਾਂ ਦੇ ਧਿਆਨ ਵਿੱਚ ਸਾਰਾ ਮੁੱਦਾ ਰੱਖਿਆ ਸੀ।
ਉਨ੍ਹਾਂ ਅੱਗੇ ਕਿਹਾ ਕਿ ਸਫਾਈ ਸੇਵਕ ਕਾਫੀ ਲੰਮੇ ਸਮੇਂ ਤੋਂ ਠੇਕੇ ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਕੰਟਰੈਕਟ ਬੈਸ ਤੇ ਭਰਤੀ ਕੀਤਾ ਜਾਵੇ, ਜਿਸ ਲਈ ਉਨ੍ਹਾਂ ਦੇ ਮਨ ਵਿੱਚ ਇਨ੍ਹਾਂ ਕਰਮਚਾਰੀਆਂ ਨੂੰ ਕੰਟਰੈਕਟ ਬੈਸ ‘ਤੇ ਭਰਤੀ ਕਰਨ ਦੀ ਤਾਂਘ ਰਹਿੰਦੀ ਸੀ, ਜੋ ਅੱਜ ਪੂਰੀ ਹੋਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਫਾਈ ਸੇਵਕ ਮੇਰੇ ਪਰਿਵਾਰ ਦਾ ਹਿੱਸਾ ਹਨ ਅਤੇ ਸਫਾਈ ਸੇਵਕਾਂ ਨਾਲ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਵੀ ਉਹ ਸਫਾਈ ਸੇਵਕਾਂ ਦੇ ਨਾਲ ਖੜੇ ਹਨ।
ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਫਾਈ ਕਰਮੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਨੇ ਨਾਮੁਮਕਿਨ ਨੂੰ ਮੁਮਕਿਨ ਕਰ ਵਿਖਾਇਆ ਹੈ। ਕਈ ਸਾਲਾਂ ਤੋਂ ਉਨ੍ਹਾਂ ਦੀ ਮੰਗ ਸੀ, ਉਹ ਮੰਗ ਵਿਧਾਇਕ ਸ਼ੈਰੀ ਕਲਸੀ ਨੇ ਪੂਰੀ ਕੀਤੀ ਹੈ ਅਤੇ ਵਿਧਾਇਕ ਸ਼ੈਰੀ ਕਲਸੀ ਕਹਿਣੀ ਤੇ ਕਰਨੀ ਦੇ ਪੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਸੀ ਕਿ ਵਿਧਾਇਕ ਸ਼ੈਰੀ ਕਲਸੀ ਉਨ੍ਹਾਂ ਦਾ ਦਰਦ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਦੀ ਮੰਗ ਪੂਰੀ ਕਰਨਗੇ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਇਹ ਕਰ ਵਿਖਾਇਆ ਹੈ, ਇਸ ਲਈ ਅਸੀਂ ਉਨ੍ਹਾਂ ਦਾ ਕੋਟਿਨ ਕੋਟਿਨ ਧੰਨਵਾਦ ਕਰਦੇ ਹਾਂ।