Hoshairpur
ਸਨਿੱਚਰਵਾਰ ਅਤੇ ਐਤਵਾਰ ਵੀ ਖੁੱਲੇ ਰੱਖੇ ਜਾਣਗੇ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ
ਹੁਸ਼ਿਆਰਪੁਰ, 22 ਮਾਰਚ: ਕਮਿਸ਼ਨਰ ਨਗਰ ਨਿਗਮ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਬਲਿਕ ਦੀ ਸਹੂਲਤ ਲਈ ਮਿਤੀ 23, 24 ਮਾਰਚ ਅਤੇ 30, 31 ਮਾਰਚ 2024 ਨੂੰ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ ਸਵੇਰੇ 10 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹੇ ਰੱਖੇ ਜਾਣਗੇ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਦਾ ਬਿੱਲ ਇਨ੍ਹਾਂ ਕਾਊਂਟਰਾਂ ’ਤੇ ਆ ਕੇ ਜਮ੍ਹਾਂ ਕਰਵਾ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਸ਼ ਕਾਊਂਟਰਾਂ ’ਤੇ ਸਮੇਂ ਸਿਰ ਆ ਕੇ ਬਣਦਾ ਪ੍ਰਾਪਰਟੀ ਟੈਕਸ/ਵਾਟਰ ਸਪਲਾਈ ਅਤੇ ਸੀਵਰੇਜ ਦਾ ਬਿੱਲ ਜਮ੍ਹਾਂ ਕਰਵਾਉਣ, ਤਾਂ ਜੋ ਮਿਤੀ 31 ਮਾਰਚ 2024 ਤੋਂ ਬਾਅਦ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਕਾਰਨ ਲੱਗਣ ਵਾਲੇ ਵਿਆਜ਼ ਅਤੇ ਜ਼ੁਰਮਾਨੇ ਤੋਂ ਬਚਿਆ ਜਾ ਸਕੇ।