ਸਰਕਾਰੀ ਕਾਲਜ ਵਿੱਚ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦਾ ਮਨਾਇਆ ਗਿਆ ਸ਼ਹੀਦੀ ਦਿਵਸ

ਹੁਸ਼ਿਆਰਪੁਰ: ਸਰਕਾਰੀ ਕਾਲਜ, ਹੁਸ਼ਿਆਰਪੁਰ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਇਸ ਪ੍ਰਿੰਸੀਪਲ ਪ੍ਰੋ. ਵਿਜੇ ਕੁਮਾਰ ਅਤੇ ਅਸਿਸਟੈਂਟ ਪ੍ਰੋਫੈਸਰ ਰਣਜੀਤ ਕੁਮਾਰ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਂਦੇ ਹੋਏ ਸਾਈਕਲ ਰੈਲੀ ਕੱਢੀ ਗਈ। ਸੈਮੀਨਾਰ ਕਰਵਾਇਆ ਗਿਆ ਅਤੇ ਉਹਨਾਂ ਦੇ ਜੀਵਨ ਅਤੇ ਘਟਨਾਵਾਂ ਤੇ ਨਾਟਕ ਦਾ ਮੰਚਨ ਕੀਤਾ ਗਿਆ।
ਸ਼ਹੀਦੀ ਦਿਵਸ ਨੂੰ ਮਨਾਉਂਦੇ ਹੋਏ ਸਭ ਤੋਂ ਪਹਿਲਾਂ ਕਾਲਜ ਕੈਂਪਸ ਵਿੱਚ ਸਾਇਕਲ ਰੈਲੀ ਕੱਢੀ ਗਈ ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਅਤੇ ਵਾਇਸ ਪ੍ਰਿੰਸੀਪਲ ਵਿਜੇ ਕੁਮਾਰ ਅਤੇ ਰਣਜੀਤ ਕੁਮਾਰ ਸ਼ਾਮਿਲ ਹੋਏ। ਇਸ ਤੋਂ ਬਾਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦੇ ਜੀਵਨ ਫਲਸਫੇ ਉਪਰ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਗੀਤਾਂ ਦੇ ਮਾਧਿਅਮ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ।


ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਉਹਨਾਂ ਦੇ ਜੀਵਨ ਅਤੇ ਘਟਨਾਵਾਂ ਨਾਲ ਸਬੰਧਤ ਨਾਟਕ ‘ਆਜਾਦੀ ਹਾਲੇ ਬਾਕੀ ਹੈ“ ਨੂੰ ਆਧੁਨਿਕ ਮਾਹੋਲ ਦੇ ਆਧਾਰ ਤੇ ਪੇਸ਼ ਕੀਤਾ ਗਿਆ ਜਿਹੜਾ ਕਿ ਆਧੁਨਿਕ ਸਮਾਜਿਕ ਕੁਰੀਤੀਆਂ ਨੂੰ ਪੇਸ਼ ਕਰ ਰਿਹਾ ਸੀ। ਜਿਹਨਾਂ ਨੂੰ ਦੂਰ ਕਰਨ ਦੇ ਲਈ ਸਾਰਿਆਂ ਨੂੰ ਹਾਲੇ ਵੀ ਪ੍ਰਯਾਸ ਕਰਨ ਦੀ ਲੋੜ ਹੈ।

ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਨੇ ਇਸ ਦਿਵਸ ਨੂੰ ਮਨਾਉਂਣ ਦੇ ਉਦੇਸ਼ ਬਾਰੇ ਸਪੱਸ਼ਟ ਕਰਦੇ ਹੋਏ ਕਿਹਾ ਕਿ ਅਜਿਹੇ ਦਿਵਸ ਮਨਾਉਣ ਨਾਲ ਹੀ ਅਸੀਂ ਆਉਣ ਵਾਲੀਆ ਪੀੜੀਆਂ ਨੂੰ ਅਤੀਤ ਨਾਲ ਜੋੜਦੇ ਰਹਿੰਦੇ ਹਾਂ ਅਤੇ ਆਪਣੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਉਹਨਾਂ ਨੂੰ ਪ੍ਰੇਰਿਤ ਕਰਦੇ ਹਾਂ।ਕਾਲਜ ਕੌਂਸਲ ਦੇ ਮੈਂਬਰ ਵਿਜੇ ਕੁਮਾਰ, ਨਵਦੀਪ ਕੌਰ, ਹਰਜਿੰਦਰ ਸਿੰਘ, ਹਰਜਿੰਦਰ ਪਾਲ, ਰਣਜੀਤ ਕੁਮਾਰ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥੀ ਵੀ ਇਸ ਸਮੇਂ ਹਾਜ਼ਰ ਸਨ।