Hoshairpur

ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ ਲਿਖਤੀ ਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ, 28 ਮਾਰਚ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਨੌਜਵਾਨ, ਜੋ ਕਿ ਆਰਮੀ ਵਿਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਵਿਚ ਭਰਤੀ ਲਈ ਜਿਨ੍ਹਾਂ ਨੌਜਵਾਨਾਂ ਨੇ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਭਰ ਲਏ ਹਨ, ਉਨ੍ਹਾਂ ਲਈ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿਚ ਆ ਕੇ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ।


ਉਨ੍ਹਾਂ ਇਹ ਵੀ ਦੱਸਿਆ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਜੇ.ਸੀ.ਬੀ ਮਸ਼ੀਨ ਦਾ ਕੋਰਸ ਵੀ ਕਰਵਾਇਆ ਜਾਵੇਗਾ, ਜੋ ਕਿ ਬਿਲਕੁਲ ਮੁਫ਼ਤ ਹੋਵੇਗਾ ਅਤੇ ਕੋਰਸ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਦਸਵੀਂ ਪਾਸ ਅਤੇ ਆਈ.ਟੀ.ਆਈ ਦਾ ਕੋਰਸ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਇਹ ਕੋਰਸ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਅਤੇ ਜੇ.ਸੀ.ਬੀ ਮਸ਼ੀਨ ਦੇ ਕੋਰਸ ਲਈ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page