ਪੀ.ਸੀ. ਪੀ.ਐਨ.ਡੀ.ਟੀ. ਸੰਬੰਧੀ ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ
ਹੁਸ਼ਿਆਰਪੁਰ 9 ਅਪ੍ਰੈਲ 2024: ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਕਮ ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਪੀ.ਸੀ.ਪੀ.ਐਨ.ਡੀ.ਟੀ ਐਕਟ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਪ੍ਰਧਾਨਗੀ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀ.ਸੀ.ਪੀ.ਐਨ.ਡੀ.ਟੀ ਐਕਟ ਡਾ ਅਨੀਤਾ ਕਟਾਰੀਆ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤੀ ਗਈ।
ਕਮੇਟੀ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿਚ ਪੀ.ਸੀ ਐਂਡ.ਪੀ.ਐਨ ਡੀ.ਟੀ.ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਕਿਸੇ ਨੂੰ ਵੀ ਇਸ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਨੋਡਲ ਅਫਸਰ ਪੀ.ਸੀ.ਪੀ.ਐਨ.ਡੀ.ਟੀ ਐਕਟ ਡਾ ਅਨੀਤਾ ਕਟਾਰੀਆ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀ ਐਕਟ ਦੇ ਨਿਯਮਾਂ ਅਨੁਸਾਰ ਨਿਯਮਿਤ ਇੰਨਸਪੈਕਸ਼ਨ ਕੀਤੀ ਜਾਂਦੀ ਹੈ ਤੇ ਸਕੈਨਿੰਗ ਸੈਂਟਰਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ।
ਇਸ ਮੌਕੇ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀਐਨਡੀਟੀ ਕੋਆਰਡੀਨੇਟਰ ਅਭੈ ਮੋਹਨ ਵੱਲੋਂ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਨੁਸਾਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ।
ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਸਵਾਤੀ, ਚਾਈਲਡ ਸਪੈਸ਼ਲਿਸਟ ਡਾ.ਹਰਨੂਰਜੀਤ ਕੌਰ, ਗਾਇਨੀ ਮਾਹਰ ਡਾ.ਮੰਜਰੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਸਹਾਇਕ ਜਿਲ੍ਹਾ ਅਟਾਰਨੀ ਪਵਨਪ੍ਰੀਤ ਸਿੰਘ, ਲੀਗਲ ਪ੍ਰੋਬੇਸ਼ਨਰੀ ਅਫਸਰ ਸੁਖਜਿੰਦਰ ਸਿੰਘ ਤੇ ਆਸ਼ਾ ਬ੍ਰਮਹੇ ਹਾਜ਼ਰ ਸਨ।