Hoshairpur

ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ ਐਕਟ ਅਧੀਨ ਕੱਟੇ ਗਏ ਚਲਾਨ

ਹੁਸ਼ਿਆਰਪੁਰ 9 ਮਈ 2024 : ਤੰਬਾਕੂ ਕੰਟਰੋਲ ਲਈ ਬਣਾਏ ਗਏ ਕੋਟਪਾ ਐਕਟ ਅਧੀਨ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਜਿਲ੍ਹਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਅਤੇ ਬਣਾਈ ਗਈ ਟੀਮ ਵਿੱਚ ਹੈਲਥ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸੰਜੀਵ ਠਾਕੁਰ ਵੱਲੋਂ ਸ਼ਹਿਰ ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਂਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਜਨਤਕ ਥਾਂਵਾਂ ਤੇ ਐਕਟ ਦੀ ਧਾਰਾ ਚਾਰ ਤਹਿਤ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲਿਆਂ ਅਤੇ ਐਕਟ ਦੀ ਧਾਰਾ 6 ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੇ ਐਕਟ ਦੀ ਉਲੰਘਣਾ ਕਰਨ ਲਈ ਚਲਾਨ ਕੱਟੇ ਗਏ।

ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਡਾ ਜਗਦੀਪ ਸਿੰਘ ਨੇ ਦੱਸਿਆ ਕਿ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ, ਖੁੱਲ੍ਹੀ ਸਿਗਰਟ ਵੇਚਣ ਵਾਲੇ ਦੁਕਾਨਦਾਰਾਂ ਅਤੇ ਜਿਨ੍ਹਾਂ ਦੁਕਾਨਦਾਰਾਂ ਨੇ ਐਕਟ ਅਨੁਸਾਰ ਆਪਣੀਆਂ ਦੁਕਾਨਾਂ ਤੇ ਬੋਰਡ ਡਿਸਪਲੇਅ ਨਹੀਂ ਕੀਤੇ ਸਨ ਉਨ੍ਹਾਂ ਦੇ ਵਿਅਕਤੀਆਂ ਅਤੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸਦੇ ਨਾਲ ਹੀ ਉਹਨਾਂ ਨੂੰ ਜਨਤਕ ਥਾਂਵਾਂ ਤੇ ਸਿਗਰਟਨੋਸ਼ੀ ਨਾ ਕਰਨ ਬਾਰੇ ਅਤੇ ਤੰਬਾਕੂ ਪਦਾਰਥਾਂ ਦੇ ਖਾਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਗਰੂਕ ਕੀਤਾ ਗਿਆ।

ਉਹਨਾਂ ਦੱਸਿਆ ਕਿ ਜਨਤਕ ਥਾਵਾਂ ਤੇ ਸਿਗਰਟਨੋਸ਼ੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਜੁਰਮਾਨਾ ਵੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਕੋਟਪਾ ਐਕਟ ਅਧੀਨ ਕਿਸੇ ਵੀ ਸਿੱਖਿਅਕ ਅਦਾਰੇ ਦੇ 100 ਗਜ ਦੇ ਘੇਰੇ ਅੰਦਰ ਅਤੇ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਸਿਗਰੇਟ ਜਾਂ ਹੋਰ ਤੰਬਾਕੂ ਉਤਪਾਦ ਵੇਚਣਾ, ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਦੀ ਸਿੱਧੇ ਅਤੇ ਅਸਿੱਧੇ ਤੌਰ ਤੇ ਇਸ਼ਤਿਹਾਰਬਾਜੀ ਤੇ ਰੋਕ ਹੈ, ਇਸ ਦੀ ਉਲਘਣਾ ਕਰਨਾ ਕਾਨੂੰਨ ਜੁਰਮ ਹੈ, ਜਿਸਦੇ ਲਈ ਸਜ਼ਾ ਅਤੇ ਜੁਰਮਾਨੇ ਦਾ ਪ੍ਰਾਵਧਾਨ ਹੈ ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page