ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿਖੇ ਕੱਢਿਆ ਗਿਆ ਫਲੈਗ ਮਾਰਚ
ਹੁਸ਼ਿਆਰਪੁਰ 20 ਮਈ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਮਾਨਯੋਗ ਚੋਣ ਕਮਿਸ਼ਨ ਭਾਰਤ ਅਤੇ ਮਾਨਯੋਗ ਚੋਣ ਕਮਿਸ਼ਨ ਪੰਜਾਬ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਅਤੇ ਸੁਰੇਂਦਰ ਲਾਂਬਾ ਆਈ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਮਨੋਜ ਕੁਮਾਰ ਪੀ.ਪੀ.ਐਸ, ਕਪਤਾਨ ਪੁਲਿਸ/ਸਥਾਨਿਕ ਹੁਸ਼ਿਆਰਪੁਰ, ਰਘੁਬੀਰ ਸਿੰਘ ਮਾਨਯੋਗ ਡਿਪਟੀ ਕਮਾਂਡੈਂਟ ਬੀ.ਐਸ.ਐਫ ਦੀ ਯੋਗ ਅਗਵਾਈ ਹੇਠ
ਡੀ.ਐਸ.ਪੀ ਸਿਟੀ ਹੁਸ਼ਿਆਰਪੁਰ, ਡੀ.ਐਸ.ਪੀ ਪੀ.ਬੀ.ਆਈ ਐਨ.ਡੀ.ਪੀ.ਐਸ, ਡੀ.ਐਸ.ਪੀ ਸਪੈਸ਼ਲ ਕਰਾਈਮ ਸਮੇਤ ਜਿਲ੍ਹਾ ਪੁਲਿਸ ਫੋਰਸ, ਲੇਡੀ ਫੋਰਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਥਾਣਾ ਸਿਟੀ ਅਤੇ ਥਾਣਾ ਮਾਡਲ ਟਾਊਨ ਦੇ ਏਰੀਆ ਵਿੱਚ ਸੈਸ਼ਨ ਚੌਂਕ ਹੁਸ਼ਿਆਰਪੁਰ ਤੋਂ ਪ੍ਰਭਾਤ
ਚੌਂਕ ਹੁਸ਼ਿਆਰਪੁਰ ਤੱਕ ਫਲੈਗ ਮਾਰਚ ਕੱਢਿਆ ਗਿਆ।
ਇਸ ਮੌਕੇ ਜਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਅਤੇ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਨਾਲ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਉਹਨਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ।