Hoshairpur

ਭਾਈ ਬਰਿੰਦਰ ਸਿੰਘ ਮਸੀਤੀ ਵੱਲੋਂ 5ਵੀਂ ਵਾਰ ਖੂਨਦਾਨ

ਹੁਸ਼ਿਆਰਪੁਰ: ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਵੱਲੋਂ 63 ਸਾਲ ਦੀ ਉਮਰ ਵਿੱਚ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ 5ਵੀਂ ਵਾਰ ਖੂਨਦਾਨ ਕੀਤਾ ਗਿਆ। ਸ਼੍ਰੀ ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕਿ ਲੰਮੇ ਸਮੇਂ ਤੋਂ ਖੂਨ ਦਾਨ ਅਤੇ ਨੇਤਰਦਾਨ ਸੇਵਾਵਾਂ ਨਾਲ ਜੁੜੇ ਹੋਏ ਹਨ ਉਹਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਦੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ।

ਭਾਈ ਮਸੀਤੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਖੂਨਦਾਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਇਸ ਮੌਕੇ ਬਹਾਦਰ ਸਿੰਘ ਸੁਨੇਤ , ਮਨੋਜ ੳਹਰੀ, ਅੰਮ੍ਰਿਤਪਾਲ, ਪਰਵੀਨ, ਜਗਰੀਤ ਸੇਠੀ, ਰੋਹਿਤ ਚੋਪੜਾ, ਸੁਰੇਸ਼ ਅਰੋੜਾ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਰੋਟਰੀ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page