Hoshairpur

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਵਿਖੇ ਗੁਰਮਤਿ ਸਮਾਗਮ ਕਰਵਾਇਆ 

ਹੁਸ਼ਿਆਰਪੁਰ 10 ਜੂਨ ( ਤਰਸੇਮ ਦੀਵਾਨਾ ): ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੰਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ |

ਟਿੱਬਾ ਸਾਹਿਬ ਸੇਵਾ ਸਿਮਰਨ ਸਭਾ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ ਅਤੇ ਸਮੂੰਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ j ਨਾਲ ਕਰਵਾਏ ਇਸ ਸਮਾਗਮ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਕੀਰਤਨ ਦੀਵਾਨ ਵਿੱਚ ਭਾਈ ਇੰਦਰਜੀਤ ਸਿੰਘ ਸੁਹਾਣੇ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਕਾਕਾ ਜਸਕਰਨ ਸਿੰਘ ਸਰਬਜੀਤ ਸਿੰਘ ਤੋ ਇਲਾਵਾ ਮਾਤਾ ਖੀਵੀ ਸੇਵਾ ਦਲ ਦੀਆਂ ਬੱਚੀਆਂ ਨੇ ਧੁਰ ਕੀ ਬਾਣੀ ਦਾ ਭਿੰਨਾ ਕੀਰਤਨ ਕੀਤਾ |

ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਣ ਇਤਿਹਾਸ ਨਾਲ ਸਬੰਧਿਤ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ ਹੁਸ਼ਿਆਰਪੁਰ ਵੱਲੋਂ ਠੰਡੇ ਮਿੱਠੇ ਜਲ ਦੀ ਸ਼ਬੀਲ ਵੀ ਲਗਾਈ ਗਈ| ਇਸ ਮੌਕੇ  ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਕਮੇਟੀ, ਸਰਬਜੀਤ ਸਿੰਘ ਬਡਵਾਲ, , ਤਜਿੰਦਰ ਸਿੰਘ ਬਡਵਾਲ, ਗੁਰਦੇਵ ਸਿੰਘ ਮੰਡੀ ਬੋਰਡ ਸਤਪਾਲ ਸਿੰਘ ਭੋਗਲ, ਹਰਬੰਸ ਸਿੰਘ ਸੈਬ, ਕਮਲਜੀਤ ਕੌਰ ਰੀਹਲ, ਹਰਦੀਪ ਕੌਰ, ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਈਆਂ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page