Hoshairpur

ਪੀ.ਐਮ ਕਿਸਾਨ ਸਨਮਾਨ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 15 ਜੁਲਾਈ : ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ।

ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਕਿ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਂਦੀ ਹੈ। ਇਸ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀ ਕਿਸਾਨ ਵੱਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 17 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿਚ ਸਫਲਤਾ ਪੂਰਵਕ ਜਮ੍ਹਾ ਕਰਵਾ ਦਿੱਤੀਆ ਗਈਆਂ ਹਨ। ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਕੀਮ ਦੇ ਲਾਭ ਪਾਤਰੀਆਂ ਵੱਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ, ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 30,274 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਪੈਡਿੰਗ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ.ਸੀ  ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ ਸੈਂਟਰ ਤੋਂ ਕਰਵਾ ਲੈਣ।

ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਕਿਸੇ ਵੀ ਜਾਣਕਾਰੀ ਲਈ ਲਾਭਪਾਤਰੀ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਚ ਸੰਪਰਕ ਕਰ ਸਕਦੇ ਹਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page