Amritsarਮਨੋਰੰਜਨ

ਤੀਸਰਾ ‘ਸੁਰ ਉਤਸਵ 2024’ ਦੇ ਚੌਥੇ ਦਿਨ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ ਅਰੋੜਾ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 25 ਜੁਲਾਈ : ਯੂ.ਐਨ ਐਂਟਰਟੇਨਮੇਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਚੌਥੇ ਦਿਨ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ ਅਰੋੜਾ (ਕੇ. ਡੀ. ਹਸਪਤਾਲ) ਨੇ ਸ਼ਿਰਕਤ ਕੀਤੀ।

ਸੁਰ ਉਤਸਵ ਦੇ ਅੱਜ ਪੰਜਵੇਂ ਦਿਨ ਪ੍ਰਸਿੱਧ ਸੰਗੀਤਕਾਰ ਰਵੀ ਸ਼ੰਕਰ ਸ਼ਰਮਾ ਜੀ ਨੂੰ ਸਮਰਪਿਤ ਕੀਤਾ। ਪ੍ਰੋਗਰਾਮ ਦੇ ਸੰਚਾਲਕ ਹਰਿੰਦਰ ਸੋਹਲ ਨੇ ਰਵੀ ਸ਼ੰਕਰ ਸ਼ਰਮਾ ਜੀ ਦੇ ਜੀਵਨ ਅਤੇ ਸੰਘਰਸ਼ ਭਰੀ ਜ਼ਿੰਦਗੀ ਬਾਰੇ ਦਰਸ਼ਕਾਂ ਨਾਲ ਸਾਂਝਾ ਕੀਤਾ। ਰਵੀ ਸ਼ੰਕਰ ਸਾਹਿਬ ਬਾਲੀਵੂਡ ਦੇ ਬਹੁਤ ਹੀ ਚਰਚਿੱਤ ਸੰਗੀਤਕਾਰ ਸਨ।

ਇਹਨਾਂ ਦੁਆਰਾ ਬਣਾਏ ਸੰਗੀਤ ਅੱਜ ਵੀ ਬਹੁਤ ਖੂਬ ਪਸੰਦ ਕੀਤੇ ਜਾਂਦੇ ਹਨ। ਇਸ ਸੰਗੀਤਮਈ ਸ਼ਾਮ ਦੇ ਗਾਇਕ ਜਸਪਿੰਦਰ, ਰਾਣਾ ਪ੍ਰਤਾਪ ਸ਼ਰਮਾ, ਅਨਿਲ ਸ਼ਰਮਾ, ਮਨਜੀਤ ਇੰਦਰ, ਪ੍ਰਦੀਪ ਸਿੰਘ, ਅਨਮੋਲ ਅਸਟ, ਜਤਿੰਦਰ ਸਿੰਘ, ਹਰਜੀਤ ਸਿੰਘ, ਸੁਖਵੰਤ ਸਿੰਘ, ਕੁਲਵਿੰਦਰ ਸਿੰਘ, ਸ਼ਿਵ ਕੁਮਾਰ ਨੇ ਖੂਬਸੂਰਤ ਗੀਤ ਪੇਸ਼ ਕੀਤੇ। ਸੁਰ ਉਤਸਵ ਦੇ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ ਅਰੋੜਾ ਨੇ ਯੂ. ਐਨ. ਐਂਟਰਟੇਨਮੈਂਟ ਵੱਲੋਂ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।  

ਇਸ ਮੌਕੇ ਦਲਜੀਤ ਸਿੰਘ ਅਰੋੜਾ, ਜਗਦੀਪ ਹੀਰ, ਸਾਵਨ ਵੇਰਕਾ, ਅਦਾਕਾਰ ਅਮਨ ਬੱਲ, ਮਨਪ੍ਰੀਤ ਸੋਹਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗੀਤ ਪੇ੍ਰਮੀ ਹਾਜ਼ਰ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page