Hoshairpur

ਬਰਸਾਤ ਦੇ ਮੌਸਮ ਅਤੇ ਸ਼ਹਿਰ ਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਿਲ਼੍ਹਾ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਸਥਾਨਾਂ ਤੇ ਚੈਕਿੰਗ

ਹੁਸ਼ਿਆਰਪੁਰ 31 ਜੁਲਾਈ 2024: ਬਰਸਾਤ ਦੇ ਮੌਸਮ ਵਿੱਚ ਸ਼ਹਿਰ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਜੀ ਅਤੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਜਿਲ੍ਹਾ ਫੂਡ ਸੇਫਟੀ ਅਫ਼ਸਰ ਸੰਦੀਪ ਸਿੰਘ, ਮੁਨੀਸ਼ ਸੋਢੀ, ਵਿਵੇਕ ਕੁਮਾਰ ਅਤੇ ਉਹਨਾਂ ਦੀ ਸਮੁੱਚੀ ਟੀਮ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਫੂਡ ਸੇਫਟੀ ਮਾਪ ਦੰਡਾਂ ਅਨੁਸਾਰ ਖਾਦ ਪਦਾਰਥਾਂ ਦੀ ਚੈਕਿੰਗ ਕੀਤੀ ਗਈ। 

ਇਸ ਦੌਰਾਨ ਟੀਮ ਵਲੋਂ ਆਈਸ ਫੈਕਟਰੀਆਂ, ਆਈਸ ਕਰੀਮ ਫੈਕਟਰੀਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਗਈ। ਇਸੇ ਤਰਾਂ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਗੋਲਗੱਪੇ ਦੇ ਵੈਂਡਰ ਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਇਹਨਾਂ ਸਭ ਨਾਲ ਸੰਬੰਧਿਤ ਵਿਅਕਤੀਆਂ ਨੂੰ ਫੂਡ ਸੇਫਟੀ ਅਫ਼ਸਰ ਵੱਲੋਂ ਹਿਦਾਇਤ ਕੀਤੀ ਗਈ ਕਿ ਖਾਦ ਪਦਾਰਥਾਂ ਨੂੰ ਬਣਾਉਣ ਲਈ ਸਾਫ਼ ਪੀਣ ਯੋਗ ਪਾਣੀ ਦਾ ਇਸਤੇਮਾਲ ਕੀਤਾ ਜਾਵੇ।

ਜਿੱਥੇ ਇਹ ਖਾਦ ਪਦਾਰਥ ਤਿਆਰ ਕੀਤੇ ਜਾਂਦੇ ਹਨ ਉਹ ਜਗ੍ਹਾ ਬਿਲਕੁੱਲ ਸਾਫ਼ ਸੁਥਰੀ ਹੋਣੀ ਚਾਹੀਦੀ ਹੈ ਤੇ ਖਾਣਾ ਬਣਾਉਣ ਤੇ ਵਰਤਾਉਣ ਵਾਲੇ ਵਿਅਕਤੀ ਦੇ ਹੱਥ ਅਤੇ ਕੱਪੜੇ ਬਿਲਕੁਲ ਸਾਫ ਸੁਥਰੇ ਹੋਣੇ ਚਾਹੀਦੇ ਹਨ ਅਤੇ ਨੌਂਹ ਕੱਟੇ ਹੋਣੇ ਚਾਹੀਦੇ ਹਨ। ਸਿਰ ਤੇ ਕੈਪ ਅਤੇ ਹੱਥਾਂ ਚ ਦਸਤਾਨੇ ਪਾਏ ਹੋਏ ਹੋਣੇ ਚਾਹੀਦੇ ਹਨ। ਸੇਫਟੀ ਅਫ਼ਸਰ ਵਲੋਂ ਇਹ ਵਾਰਨਿੰਗ ਵੀ ਦਿੱਤੀ ਗਈ ਕਿ ਖਾਣ ਪੀਣ ਦੇ ਪਦਾਰਥਾਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਚੈਕਿੰਗ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page