ਫੂਡ ਸੇਫਟੀ ਟੀਮ ਨੇ ਸ਼ਿਕਾਇਤ ਦੇ ਆਧਾਰ ਤੇ ਢਾਬੇ ਵਿੱਚ ਤਿਆਰ ਸਮੱਗਰੀ ਦੇ ਭਰੇ ਸੈਂਪਲ

ਹੁਸ਼ਿਆਰਪੁਰ 8 ਜਨਵਰੀ 2025 ( ਹਰਪਾਲ ਲਾਡਾ ): ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਅਫਸਰ ਸ੍ਰੀ ਵਿਵੇਕ ਕੁਮਾਰ ਅਤੇ ਟੀਮ ਵੱਲੋਂ ਵੱਖ-ਵੱਖ ਚੀਜਾਂ ਦੇ 6 ਸੈੰਪਲ ਭਰੇ ਗਏ।
ਫੂਡ ਸੇਫਟੀ ਅਫਸਰ ਸ੍ਰੀ ਵਿਵੇਕ ਕੁਮਾਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਗੁਣਵੱਤਾ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਸ਼ਹਿਰ ਹੁਸ਼ਿਆਰਪੁਰ ਦੇ ਇੱਕ ਢਾਬੇ ਦੇ ਖਾਣੇ ਦੀ ਚੈਕਿੰਗ ਕੀਤੀ ਗਈ ਹੈ ਅਤੇ ਇੱਥੇ ਤਿਆਰ ਦਾਲ, ਆਟੇ ਅਤੇ ਸ਼ੂਗਰ ਦੇ ਸੈਂਪਲ ਲਏ ਗਏ। ਉਹਨਾਂ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਗੁਣਵਤਾਪੂਰਣ ਖਾਧ ਪਦਾਰਥ ਮੁੱਹਈਆ ਕਰਵਾਉਣ ਦੇ ਉਦੇਸ਼ ਨਾਲ ਹੁਸ਼ਿਆਰਪੁਰ ਸ਼ਹਿਰ ਦੀਆਂ ਵੱਖ-ਵੱਖ ਰਾਸ਼ਨ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਮੂੰਗਫਲੀ, ਗੱਚਕ ਦੇ ਸੈਂਪਲ ਲਏ ਗਏ।


ਇਸ ਦੌਰਾਨ ਇਹਨਾਂ ਖਾਧ ਪਦਾਰਥ ਵਿਕਰੇਤਾਵਾਂ ਨੂੰ Fssai ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਕੱਤਰ ਕੀਤੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
