ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ : ਰਾਜੇਸ਼ ਧੀਮਾਨ

ਨਵਾਂਸ਼ਹਿਰ’, 6 ਫਰਵਰੀ ( ਹਰਪਾਲ ਲਾਡਾ ): ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ-2025 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੇ ਖਰੜੇ ਦਾ ਪ੍ਰਕਾਸ਼ਨ 10 ਫਰਵਰੀ 2025 ਨੂੰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 11 ਫਰਵਰੀ ਤੋਂ 18 ਫਰਵਰੀ 2025 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 27 ਫਰਵਰੀ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਸੂਚੀ 3 ਮਾਰਚ 2025 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਸਬੰਧਤ ਈ. ਆਰ. ਓਜ਼ ਵੱਲੋਂ 14 ਅਤੇ 15 ਫਰਵਰੀ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
