Hoshairpur

ਨਸ਼ਾ ਛੱਡਣ ਦੇ ਚਾਹਵਾਨ ਨਸ਼ਾ ਛੱਡਣ ਦੀ ਦਵਾਈ ਲੈਣ ਲਈਂ 9501965267 ਤੇ ਸੰਪਰਕ ਕਰ ਸਕਦੇ ਹਨ  : ਬਲਜਿੰਦਰ ਸਿੰਘ ਖਾਲਸਾ

ਹੁਸ਼ਿਆਰਪੁਰ 2 ਮਾਰਚ ( ਹਰਪਾਲ ਲਾਡਾ ): ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਸ਼ਾਹਪੁਰ ਵਿਖੇ ਮੁਫਤ  ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਅਤੇ ਹੋਰ ਮਾੜੀਆਂ ਆਦਤਾਂ ਵਿੱਚ ਪੈ ਕੇ ਨੌਜਵਾਨ ਆਪਣਾ ਤੇ ਦੇਸ਼ ਦਾ ਨੁਕਸਾਨ ਕਰ ਰਹੇ ਹਨ ! ਉਹਨਾਂ ਨੌਜਵਾਨਾਂ ਨੂੰ ਸਮਾਜ ਭਲਾਈ ਦੇ ਚੰਗੇ ਕਾਰਜਾਂ ਪ੍ਰਤੀ ਉਤਸ਼ਾਹਿਤ ਕੀਤਾ ! ਉਹਨਾਂ ਕਿਹਾ ਕਿ ਨਸ਼ਿਆਂ ਪ੍ਰਤੀ ਸਮਾਜ ਸੇਵੀ, ਬੁੱਧੀਜੀਵੀ ਤੇ ਧਾਰਮਿਕ ਸਖਸ਼ੀਅਤਾਂ ਨੂੰ ਵੱਡੀ ਪੱਧਰ ਤੇ ਉਪਰਾਲੇ ਕਰਨ ਲਈ ਅਪੀਲ ਕੀਤੀ ।

ਉਨ੍ਹਾਂ ਕਿਹਾ ਕਿ ਅੱਜ ਨਸ਼ੇ ਸਾਡੀ ਨੌਜਵਾਨ ਪੀੜ੍ਹੀ ਨੂੰ ਪੂਰੀ ਤਰ੍ਹਾਂ ਖੋਖਲਾ ਕਰ ਰਹੇ ਹਨ ਆਏ ਦਿਨ ਮਾਰੂ ਨਸ਼ਿਆਂ ਨਾਲ ਮਾਪਿਆਂ ਦੇ ਇਕਲੌਤੇ ਬੱਚਿਆਂ ਦੇ ਮਰਨ ਦੀਆਂ ਖਬਰਾਂ ਪੜ੍ਹਨ ਸੁਣਨ ਨੂੰ ਮਿਲਦੀਆਂ ਹਨ। ਦਿਨੋਂ ਦਿਨ ਗੰਭੀਰ ਰੂਪ ਧਾਰਨ ਕਰਦੇ ਜਾ ਰਹੇ ਇਸ ਮਸਲੇ ਦੇ ਹੱਲ ਲਈ ਪੰਜਾਬ ਦਾ ਭਲਾ ਸੋਚਣ ਵਾਲੀਆ ਸੰਸਥਾਵਾਂ ਨੂੰ ਮਿਲ ਬੈਠ ਕੇ ਕੋਈ ਪੱਕਾ ਹੱਲ ਲੱਭਣ ਦੀ ਲੋੜ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ, ਖੇਡਾਂ ਅਤੇ ਹੋਰ ਚੰਗੀਆਂ ਤੇ ਸਮਾਜ ਭਲਾਈ ਦੀਆਂ ਯੋਜਨਾਵਾਂ ਨਾਲ ਜੋੜਨਾ ਅਜੋਕੇ ਸਮੇਂ ਦਾ ਸਭ ਤੋਂ ਜ਼ਰੂਰੀ ਕਾਰਜ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਕਾਲਜਾਂ ਦੇ ਸਿਲੇਬਸ ਵਿੱਚ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਹੋਰ ਦੂਜੀਆਂ ਮਾੜੀਆਂ ਆਦਤਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਸਬੰਧੀ ਸਕੂਲਾਂ ਕਾਲਜ਼ਾਂ ਵਿੱਚ ਇੱਕ ਪੀਰਡ ਲਾਜ਼ਮੀ ਹੋਣਾ ਚਾਹੀਦਾ ਹੈ । ਉਹਨਾਂ ਕਿਹਾ ਕਿ ਸਰਕਾਰਾਂ ਨੂੰ ਮੁਫ਼ਤ ਦੀਆਂ ਸਕੀਮਾਂ ਬੰਦ ਕਰਕੇ ਨੌਜਵਾਨ ਵਰਗ ਲਈ ਦੇਸ਼ ਵਿੱਚ ਹੀ ਰੁਜਗਾਰ ਪੈਦਾ ਕਰਨ ਲਈ ਯੋਜਨਾਵਾਂ ਬਣਾਉਣੀਆ ਚਾਹੀਦੀਆਂ ਹਨ ।

ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਅਤੇ ਲੋਕਾਂ ਨੂੰ ਇੱਕਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਨਸ਼ਾ ਛੱਡਣ ਦਾ ਆਪਣਾ ਮੰਨ ਬਣਾ ਕੇ ਸਾਡੇ ਨਾਲ ਨਸ਼ਾ ਛੱਡਣ ਦੀ ਦਵਾਈ ਲੈਣ ਲਈਂ 9501965267 ਇਸ ਨੰਬਰ ਤੇ ਸੰਪਰਕ ਕਰ ਸਕਦੇ ਹਨ!

ਇਸ ਮੌਕੇ ਹੋਰਨਾਂ ਤੋ ਇਲਾਵਾ ਡਾ ਰਜਨੀਸ਼ ਕੁਮਾਰ ਬੀ ਏ ਐਮ ਐਸ,ਰੋਨੀ ਪਾਬਲਾ, ਤਜਿੰਦਰ ਸਿੰਘ,ਹਰਜੀਤ ਸਿੰਘ ਜੀਤਾ,ਸੁਰਿੰਦਰ ਪਾਲ ਸਿੰਘ,ਆਦਿ ਹਾਜ਼ਰ ਸਨ !

Related Articles

Leave a Reply

Your email address will not be published. Required fields are marked *

Back to top button

You cannot copy content of this page