Hoshairpurਪੰਜਾਬ

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ  ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, 2 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਵਿੱਚ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ  ਸ਼਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਡਾਇਰੈਕਟਰ ਲੈਫ ਕਰਨਲ (ਰਿਟਾ.) ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਇਸ ਕੋਰਸ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਵਿੱਚ 75 ਫੀਸਦੀ ਜ਼ਿਲ੍ਹੇ ਦੇ ਸਾਬਕਾ ਸੈਨਿਕ ਅਤੇ ਇਨ੍ਹਾਂ ਤੋਂ ਇਲਾਵਾ 25 ਫੀਸਦੀ ਬਾਕੀ ਰਿਜ਼ਰਵ ਕੈਟੇਗਰੀ (ਐਸ ਸੀ/ਐਸ ਟੀ/ਬੀ.ਸੀ) ਅਤੇ ਹੋਰ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ।


ਇੰਸਟੀਚਿਊਟ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਬੱਚਿਆਂ ਨੂੰ ਐਮ.ਐਸ. ਵਰਡ, ਐਮ.ਐਸ. ਐਕਸਲ, ਐਮ.ਐਸ. ਪਾਵਰਪੁਆਇੰਟ, ਪ੍ਰੋਗਰੈਮਿੰਗ ਇੰਨ ਜਾਵਾ, ਪ੍ਰੋਗਰੈਮਿੰਗ ਇੰਨ ਸੀ ਪਲੱਸ ਪਲੱਸ, ਐਚ.ਟੀ.ਐਮ.ਐਲ, ਪ੍ਰਿਟਿੰਗ, ਸਕੈਨਿੰਗ, ਈ-ਮੇਲਿੰਗ ਆਦਿ ਤੋਂ ਇਲਾਵਾ ਪੰਜਾਬੀ ਅਤੇ ਇੰਗਲਿਸ਼ ਟਾਈਪਿੰਗ ਵੀ ਸਿਖਾਈ ਜਾਵੇਗੀ।

ਇੱਥੇ ਵਿਦਿਆਰਥੀਆਂ ਲਈ ਲਿਖਤੀ ਪੜ੍ਹਾਈ ਦੇ ਨਾਲ-ਨਾਲ ਪ੍ਰੈਕਟੀਕਲ ਕਲਾਸਾਂ ‘ਤੇ ਖਾਸ ਧਿਆਨ ਦਿੱਤਾ ਜਾਂਦਾ ਹੈ। ਕੋਰਸ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਆਈ.ਐਸ.ਓ. ਤੋਂ ਪ੍ਰਮਾਣਿਤ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ, ਤਾਂ ਜੋ ਉਹ ਕਿਸੀ ਵੀ ਸਰਕਾਰੀ ਨੋਕਰੀ ਦੀ ਮੁੱਢਲੀ ਲੋੜ(120 ਘੰਟੇ ਦੀ ਪੜ੍ਹਾਈ) ਨੂੰ ਪੂਰਾ ਕਰਕੇ ਆਪਣੇ ਪੈਰ੍ਹਾਂ ‘ਤੇ ਖੜੇ ਹੋ ਕੇ ਆਪਣੀ ਜ਼ਿੰਦਗੀ ਦਾ ਨਿਰਵਾਹ ਚੰਗੇ ਢੰਗ ਨਾਲ ਕਰ ਸਕਣ।

ਇਨ੍ਹਾਂ ਕੋਰਸਾਂ ਵਿਚ ਦਾਖਲੇ ਸਬੰਧੀ ਜਾਣਕਾਰੀ ਦਫਤਰ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਲਈ ਜਾ ਸਕਦੀ ਹੈ । ਵਧੇਰੇ ਜਾਣਕਾਰੀ ਲਈ ਫੋਨ ਨੰਬਰ 94786-18790, 98157-05178 ਅਤੇ 01882-246812 ‘ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page