Hoshairpur

ਹਰਦੇਵ ਸਿੰਘ ਆਸੀ ਨੇ ਹੁਸ਼ਿਆਰਪੁਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 05 ਮਈ ( ਹਰਪਾਲ ਲਾਡਾ ): ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ ਦੇ ਚੱਲਦਿਆਂ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ’ਚ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਵੱਲੋਂ ਅੱਜ ਹੁਸ਼ਿਆਰਪੁਰ ਜ਼ਿਲ੍ਹਾ ਲੋਕ ਸੰਪਰਕ ਨਗਰ ਵਜੋਂ ਅਹੁਦਾ ਸੰਭਾਲ ਲਿਆ ਗਿਆ।

ਇਸ ਤੋਂ ਪਹਿਲਾਂ ਵੀ ਉਹ 18 ਅਗਸਤ 2022 ਤੋਂ 6 ਸਤੰਬਰ 2024 ਦੌਰਾਨ ਹੁਸ਼ਿਆਰਪੁਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਉਨਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਦ੍ਰਿੜਤਾ ਅਤੇ ਤਨਦੇਹੀ ਨਾਲ ਨਿਭਾੳਣਗੇ। ਉਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਹੇਠਲੇ ਪੱਧਰ ‘ਤੇ ਹਰੇਕ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਮੀਡੀਆ ਵਿਚਾਲੇ ਇਕ ਪੁਲ ਦੇ ਤੌਰ ‘ਤੇ ਕੰਮ ਕਰਨਗੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੱਤਰਕਾਰਾਂ ਨਾਲ ਵਧੀਆ ਤਾਲਮੇਲ ਬਣਾ ਕੇ ਜ਼ਿਲ੍ਹੇ ਦੀ ਤਰੱਕੀ ਤੇ ਖੁਸ਼ਹਾਲੀ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇ।

ਜ਼ਿਕਰਯੋਗ ਹੈ ਕਿ ਪੱਤਰਕਾਰਤਾ ਦੇ ਖੇਤਰ ਵਿਚ ਲੰਬਾ ਤਜ਼ਰਬਾ ਰੱਖਣ ਵਾਲੇ ਹਰਦੇਵ ਸਿੰਘ ਆਸੀ ਬਠਿੰਡਾ, ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ ਅਤੇ ਪਟਿਆਲਾ, ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।

ਇਸ ਮੌਕੇ ਲੋਕ ਸੰਪਰਕ ਦਫ਼ਤਰ ਦੇ ਸਟਾਫ ਮੈਂਬਰਾਂ ਵੱਲੋਂ ਨਵ-ਨਿਯੁਕਤ ਡੀ. ਪੀ. ਆਰ. ਓ ਦਾ ਸਵਾਗਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button

You cannot copy content of this page