ਸਫਾਈ ਕਰਮਚਾਰੀ ਯੂਨੀਅਨ ਵਲੋਂ ਕਮਿਸ਼ਨਰ ਨਗਰ ਨਿਗਮ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਦਿੱਤਾ ਗਿਆ ਮੰਗ ਪੱਤਰ

ਹੁਸ਼ਿਆਰਪੁਰ ( ਹਰਪਾਲ ਲਾਡਾ ): ਮਿਤੀ: 16-05-2025 ਨੂੰ ਸਫਾਈ ਕਰਮਚਾਰੀ ਯੂਨੀਅਨ ਵਲੋਂ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਤੇ ਵਿਸ਼ੇਸ਼ ਤੌਰ ਤੇ ਪੰਜਾਬ ਮਿਊਂਸੀਪਲ ਨਗਰਪਾਲਿਕਾ ਐਕਸ਼ਨ ਕਮੇਟੀ ਦੇ ਸਰਪਰਸਤ ਪ੍ਰਧਾਨ ਕੁਲਵੰਤ ਸਿੰਘ ਸੈਣੀ ਸ਼ਾਮਿਲ ਹੋਏ ਅਤੇ ਪ੍ਰਧਾਨ ਕਰਨਜੋਤ ਆਦੀਆ ਵੱਲੋਂ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਜੋ ਸਫਾਈ ਕਰਮਚਾਰੀ ਅਤੇ ਸੀਵਰਮੈਨ ਬੀਤੀ ਸਰਕਾਰ ਨਾਲ ਹੋਏ ਫੈਸਲੇ ਅਨੁਸਾਰ ਇੰਨਸੋਰਸ ਕੀਤੇ ਗਏ ਸਨ,ਉਹਨਾਂ ਕਰਮਚਾਰੀਆਂ ਨੂੰ ਆਪਣੀਆਂ ਸੇਵਾਵਾਂ ਕਰਦੇ ਹੋਏ ਤਿੰਨ ਸਾਲ ਹੋ ਗਏ ਹਨ ਅਤੇ ਇਨ੍ਹਾਂ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਰੈਗੂਲਰ ਕੀਤਾ ਜਾਵੇ ਅਤੇ ਉਹਨਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵਲੋਂ ਜਿਹੜੇ ਰਿਟਾਇਰ ਫੌਜੀਆਂ ਨੂੰ ਪੂਰੇ ਪੰਜਾਬ ਵਿੱਚ ਸੁਪਰਵਾਈਜ਼ਰ ਨਿਯੁਕਤ ਕੀਤਾ ਗਿਆ ਹੈ।


ਇਸ ਫੈਸਲੇ ਦਾ ਸਖਤ ਵਿਰੋਧ ਕਰਦੇ ਹਾਂ। ਜੋ ਸਫਾਈ ਕਰਮਚਾਰੀਆਂ ਦੀ ਪੱਦ-ਉਨਤੀ ਹੈ, ਉਸ ਨੂੰ ਹੜੱਪਣ ਦੀ ਸਰਕਾਰ ਪੱਖੋਂ ਕੋਸ਼ਿਸ਼ ਕੀਤੀ ਗਈ ਹੈ। ਜੇਕਰ ਸਰਕਾਰ ਇਹ ਫੈਸਲਾ ਰੱਦ ਨਹੀ ਕਰਦੀ ਤਾਂ ਪੂਰੇ ਪੰਜਾਬ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਤੇ ਉਪ-ਪ੍ਰਧਾਨ ਸੋਮਨਾਥ ਆਦੀਆ, ਸੀਨੀਅਰ ਉਪ-ਪ੍ਰਧਾਨ ਵਿਕਰਮਜੀਤ, ਜੈ ਗੋਪਾਲ, ਕੈਲਾਸ਼ ਗਿਲ, ਹਰਬਿਲਾਸ, ਦੇਵ ਬੜੈਂਚ, ਆਸ਼ੂ ਬੜੈਂਚ, ਜੋਗਿੰਦਰਪਾਲ ਆਦੀਆ, ਅਸ਼ੋਕ ਕੁਮਾਰ, ਪ੍ਰਦੀਪ ਆਦੀਆ, ਪਰਦੀਪ ਕੁਮਾਰ, ਸਨੀ ਲਹੌਰੀਆ,ਪਵਨ ਕੁਮਾਰ, ਸੁਭਾਸ਼ ਆਦਿ ਮੌਜੂਦ ਸਨ।
