Amritsar

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀਆਂ

ਅੰਮ੍ਰਿਤਸਰ ( ਹਰਪਾਲ ਲਾਡਾ ): ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਫਾਰਮ ਵੇਰਕਾ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ, ਪੰਜਾਬ ਸ. ਜਸਵੰਤ ਸਿੰਘ ਦੀ ਅਗਾਵਾਈ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਇਸ ਕੈਂਪ ਦਾ ਉਦਘਾਟਨ ਸ. ਕੁਲਦੀਪ ਸਿੰਘ ਧਾਰੀਵਾਲ, ਮਾਣਯੋਗ ਐਮ.ਐਲ.ਏ. ਹਲਕਾ ਅਜਨਾਲਾ ਵੱਲੋਂ ਕੀਤਾ ਗਿਆ ਅਤੇ ਜਿਲ੍ਹਾ ਪ੍ਰਸ਼ਾਸਨ ਤੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਸ਼੍ਰੀਮਤੀ ਪਰਮਜੀਤ ਕੌਰ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ਜੀ ਆਇਆ ਆਖਿਆ।

ਉਹਨਾਂ ਜਿਲੇ ਵਿੱਚ ਚੱਲ ਰਹੀਆਂ ਵੱਖ ਵੱਖ ਰਾਜ ਅਤੇ ਕੇਂਦਰ ਪ੍ਰਯੋਜਿਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜਿਲੇ ਵਿੱਚ 1.80 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਣ ਦਾ ਅਨੁਮਾਨ ਹੈ ਜਿਸ ਵਿੱਚੋਂ 1.40 ਲੱਖ ਹਕਟੇਅਰ ਰਕਬਾ ਬਾਸਮਤੀ ਕਿਸਮਾਂ ਹੇਠ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਦਵਾਈਆ ਉਪਲੱਬਧ ਕਰਵਾਉਣ ਹਿੱਤ ਵਿਭਾਗ ਵੱਲੋਂ ਨਿਰੰਤਰ ਕੁਆਲਟੀ ਕੰਟਰੋਲ ਸੈਂਪਲੰਿਗ ਕੀਤੀ ਜਾ ਰਹੀ ਹੈ ।

ਇਸ ਮੌਕੇ ਸ. ਕੁਲਦੀਪ ਸਿੰਘ ਧਾਰੀਵਾਲ ਨੇ ਆਏ ਹੋਏ ਕਿਸਾਨਾਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਖਾਦ ਅਤੇ ਦਵਾਈਆ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਤਾਲਮੇਲ ਕਰਕੇ ਹੀ ਸਿਫਾਰਸ਼ਾਂ ਅਨੁਸਾਰ ਖਾਦ ਅਤੇ ਦਵਾਈਆਂ ਵਰਤੀਆਂ ਜਾਣ। ਉਹਨਾਂ ਨੇ ਆਏ ਹੋਏ ਕਿਸਾਨਾ ਨੂੰ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਖੇਤੀ ਨਾਲ ਸਬੰਧਤ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਕਿਹਾ ਤਾਂ ਜੋ ਕਿਸਾਨੀ ਨੂੰ ਹੋਰ ਵੀ ਲਾਹੇਵੰਦ ਕਿੱਤਾ ਬਣਾਇਆ ਜਾ ਸਕੇ। ਸ. ਧਾਲੀਵਾਲ ਨੇ ਕਿਸਾਨਾ ਨੂੰ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ ਖੇਤ ਵਿੱਚ ਵਾਹੁਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਉਹਨਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਸਾਨ ਹਿੱਤ ਵਿੱਚ ਪਹਿਲਾਂ ਤੋਂ ਵੀ ਵੱਧ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਵੱਖ-ਵੱਖ ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾ ਧੁੰਦ ਵਰਤੋਂ ਨੂੰ ਰੋਕਣ ਲਈ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ਤੇ ਸਿਫਾਰਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ। ਕਿਸਾਨਾ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ਲਈ ਕਿਹਾ ਗਿਆ ਤਾਂ ਜੋ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋ ਸਕੇ।ਮਾਹਿਰਾਂ ਵੱਲੋਂ ਕਿਸਾਨਾ ਨੂੰ ਪਰਾਲੀ ਨੂੰ ਖੇਤ ਤੋਂ ਬਾਹਰ ਕੱਢ ਕੇ ਜਾਂ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਤਾਕੀਦ ਕੀਤੀ।

ਉਹਨਾਂ ਵੱਲੋਂ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਯੋਗ ਉਪਰਾਲੇ ਕਰਨ ਲਈ ਕਿਹਾ ਗਿਆ। ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਮੱਛੀ ਪਾਲਣ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ, ਦਵਾਈ ਕੰਪਨੀਆਂ ਅਤੇ ਸੈਲਫ ਹੈਲਪ ਗਰੁਪਾਂ ਵੱਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ ਅਤੇ ਜਾਣਕਾਰੀ ਹਾਸਿਲ ਕੀਤੀ।

ਡਾ ਬਿਕਰਮਜੀਤ ਸਿੰਘ, ਸਹਿਯੋਗੀ ਡਾਇਰੈਕਟਰ ਕੇ.ਵੀ.ਕੇ, ਡਾ ਨਰਿੰਦਰ ਪਾਲ ਸਿੰਘ ਇੰਚਾਰਜ ਫਾਰਮ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ: ਰਮਿੰਦਰ ਕੌਰ, ਡਾ: ਆਸਥਾ, ਡਾ. ਰਾਜਨ ਡੱਟ, ਡਾ. ਅਜੈ ਕੁਮਾਰ ਅਤੇ ਹੋਰਨਾਂ ਖੇਤੀ ਸਾਇੰਸਦਾਨਾਂ ਨੇ ਕਿਸਾਨਾਂ ਨੂੰ ਵੱਖ ਵੱਖ ਵਿਿਸ਼ਆਂ ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।

ਇਸ ਮੌਕੇ ਸ. ਤਲਬੀਰ ਸਿੰਘ, ਹਲਕਾ ਇੰੰਚਾਰਜ ਮਜੀਠਾ, ਬਲਦੇਵ ਸਿੰਘ ਬੱਬੂ, ਚੇਅਰਮੈਂਨ ਮਾਰਕੀਟ ਕਮੇਟੀ ਅਜਨਾਲਾ, ਖੇਤੀਬਾੜੀ ਅਫਸਰ ਅਮਰਜੀਤ ਸਿੰਘ ਬੱਲ, ਹਰਭਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਛੀਨਾਂ, ਰਮਨ ਕੁਮਾਰ, ਸਤਵਿੰਦਰ ਸਿੰਘ ਸੰਧੂ, ਦਿਲਬਾਗ ਸਿੰਘ ਭੱਟੀ, ਸੁਖਚੈਨ ਸਿੰਘ ਗੰਡੀਵਿੰਡ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਹਰਦੀਪ ਕੌਰ, ਅਮਰਜੀਤ ਸਿੰਘ, ਬਲਾਕ ਅਫ਼ਸਰ ਡਾ ਰਮਨ ਕੁਮਾਰ, ਵਿਸਥਾਰ ਅਫ਼ਸਰ ਸ ਪ੍ਰਭਦੀਪ ਸਿੰਘ ਗਿੱਲ ,ਸੁਖਚੈਨ ਸਿੰਘ ਪੀ ਡੀ ਆਤਮਾ, ਹਰਨੇਕ ਸਿੰਘ, ਜਗਦੀਪ ਕੌਰ ਡੀ ਪੀ ਡੀ ਅਤਾਮਾ ਅਤੇ ਸਮੂਹ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉੱਪ ਨਿਰੀਖੱਕ, ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ। ਇਸ ਮੌਕੇ ਪਿਛਲੇ ਸਾਲਾਂ ਦੌਰਾਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨਾਂ ਪਰਾਲੀ/ ਨਾੜ ਦੀ ਸੁਚੱਜੀ ਸਾਂਭ ਸੰਭਾਲ ਕਰ ਰਹੇ ਕਿਸਾਨਾਂ ਨੂੰ ਮੁੱਖ ਮਹਿਮਾਨ ਵੱਲੋਂ “ਵਾਤਾਵਰਣ ਦੇ ਰੱਖਵਾਲੇ” ਵੱਜੋਂ ਸਨਮਾਨਿਤ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button

You cannot copy content of this page