ਪੰਜਾਬ

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ.20 ਕਸ਼ਯਪ ਕਾਲੋਨੀ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫਾਜ਼ਿਲਕਾ 28 ਜੁਲਾਈ 2025 ( ਹਰਪਾਲ ਲਾਡਾ): ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਵਾਰਡ ਨੰ.20 ਕਸ਼ਯਪ ਕਾਲੋਨੀ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੱਖਾਂ ਦੀ ਲਾਗਤ ਨਾਲ ਹਰ ਵਰਗ ਦੀ ਭਲਾਈ ਲਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਸਯਪ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਜਿਵੇਂ ਕਿ ਪਾਣੀ, ਸੀਵਰੇਜ, ਸਾਫ ਸਫਾਈ, ਪੱਕੀਆਂ ਗਲੀਆਂ, ਨਾਲੀਆਂ ਤੇ ਸੜਕਾਂ ਆਦਿ ਸੁਣੀਆਂ ਤੇ ਸਮੱਸਿਆਵਾਂ ਦੇ ਹੱਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਕਿਹਾ।

ਉਨ੍ਹਾਂ ਕਿਹਾ ਕਿ ਉਹ ਹਰ ਵਰਗ ਦੀ ਭਲਾਈ ਲਈ ਬਿਨਾਂ ਕਿਸੇ ਭਾਦ ਭਾਵ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਦੀ ਇੱਕੋ ਇੱਕ ਕੋਸ਼ਿਸ਼ ਹੈ ਕਿ ਉਨ੍ਹਾਂ ਦੇ ਹਲਕੇ ਦਾ ਕੋਈ ਵੀ ਭਾਈਚਾਰਾ ਇਹੋ ਜਿਹਾ ਨਾ ਹੋਵੇ ਜਿਸ ਦੇ ਵਿਕਾਸ ਦੇ ਕੰਮ ਅਧੂਰੇ ਰਹਿ ਜਾਣ। ਉਹ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ।

ਇਸ ਮੌਕੇ ਜ਼ਿਲ੍ਹਾ ਸਕੱਤਰ ਨਰੇਸ਼ ਘੁਬਾਇਆ, ਬਲਾਕ ਪ੍ਰਧਾਨ ਬੰਟੀ ਸਰਮਾ, ਬਲਾਕ ਪ੍ਰਭਾਰੀ ਸੁਨੀਲ ਮੈਨੀ, ਸੱਤਪਾਲ ਭੂਸਰੀ, ਬੱਬੂ ਚੇਤੀਵਾਲ, ਕਸਯਪ ਸਮਾਜ ਦੇ ਪ੍ਰਧਾਨ ਤੇ ਲੋਕ ਸਮੇਤ ਆਪ ਆਗੂ ਤੇ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page