ਪੰਜਾਬ

ਜ਼ਿਲੇ ‘ਚ ਝੋਨੇ ਦੀ ਖ਼ਰੀਦ ਸੁਚੱਜੇ ਢੰਗ ਨਾਲ ਜਾਰੀ, ਕੁੱਲ ਆਮਦ ਦੀ 99 ਫ਼ੀਸਦੀ ਖ਼ਰੀਦ: ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 06 ਅਕਤੂਬਰ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਨਾ ਆ ਸਕੇ।

ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਕਿਰੀਆ ਬਿਨਾਂ ਕਿਸੇ ਅੜਚਨ ਤੋਂ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 31532 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ ਕੁੱਲ 31240 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ 17 ਨਮੀਂ ਵਾਲਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਜਿਸ ਨਾਲ ਕਿਸਾਨਾਂ ਦੀ ਫਸਲ ਨੂੰ ਨਾਲੋ-ਨਾਲ ਖਰੀਦ ਕੀਤਾ ਜਾ ਸਕੇਗਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਆਈ ਕੁੱਲ ਫਸਲ ’ਚੋਂ 99 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਵਿੱਚ ਲਗਾਤਾਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 69.58 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਲਿਫਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਮੰਡੀਆਂ ਵਿੱਚ ਝੋਨਾ ਜਮ੍ਹਾਂ ਨਾ ਹੋ ਸਕੇ ।

Related Articles

Leave a Reply

Your email address will not be published. Required fields are marked *

Back to top button

You cannot copy content of this page