ਪੰਜਾਬ
ਸਰਦਾਰ ਗੁਰਵਿੰਦਰ ਪਾਬਲਾ ਨੇ ਤਰਨ ਤਾਰਨ ਚੋਣ ਪ੍ਰਚਾਰ ਦੌਰਾਨ ਡੋਰ-ਟੂ-ਡੋਰ ਕੀਤੀ ਕੰਪੇਨਿੰਗ


ਤਰਨ ਤਾਰਨ : ਜ਼ਿਲਾ ਹੁਸ਼ਿਆਰਪੁਰ ਆਮ ਆਦਮੀ ਪਾਰਟੀ ਦੇ ਪ੍ਰਧਾਨ ਸਰਦਾਰ ਗੁਰਵਿੰਦਰ ਪਾਬਲਾ ਨੇ ਤਰਨ ਤਾਰਨ ਚੋਣ ਪ੍ਰਚਾਰ ਦੌਰਾਨ ਡੋਰ-ਟੂ-ਡੋਰ ਕੰਪੇਨਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਦੱਸਿਆ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦਿਆਂ ਤੇ ਚੋਣ ਲੜੇਗੀ।
ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ, ਸਮਾਰਟ ਸਕੂਲ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਘਰੇਲੂ ਬਿਜਲੀ ਦੇ ਬਿੱਲ ਮਾਫ ਕੀਤੇ ਗਏ ਹਨ। ਹੜ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਆਮ ਆਦਮੀ ਕਲਿਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰ ਰਹੀ ਹੈ ਅਤੇ ਭਵਿੱਖ ਵਿੱਚ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾਣਗੇ।



