Hoshairpur

ਵਿਧਾਇਕ ਜਿੰਪਾ ਨੇ ਵਾਟਰ ਸਪਲਾਈ ਦੀ ਪਾਈਪ ਪਾਉਣ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 30 ਅਕਤੂਰ ( ਹਰਪਾਲ ਲਾਡਾ ): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 14 ਦੇ ਬਸੰਤ ਨਗਰ ਤੋਂ ਵਾਟਰ ਸਪਲਾਈ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 8, 10, 12, 13, 14 ਅਤੇ 16 ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ 4 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਹੁਸ਼ਿਆਰਪੁਰ ਦੇ ਵਾਰਡ ਨੰਬਰ 8,10,12,13,14 ਤੇ 16 ‘ਚ 55 ਲੱਖ ਰਪਏ ਦੀ ਲਾਗਤ ਨਾਲ ਪਵੇਗੀ ਵਾਟਰ ਸਪਲਾਈ ਪਾਈਪ

ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਖੇਤਰ ਦੇ ਸੰਤੁਲਿਤ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬੀਤੇ ਢਾਈ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਲਈ ਜਲ ਸਪਲਾਈ ਪਾਈਪਲਾਈਨ ਵਿਛਾਉਣ ਲਈ ਲਗਭਗ 6 ਕਰੋੜ ਰੁਪਏ ਜਾਰੀ ਕੀਤੇ ਹਨ, ਜਿਸ ਨਾਲ ਸ਼ਹਿਰ ਦੇ ਕਈ ਵਾਰਡਾਂ ਵਿੱਚ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣੇਗੀ।

ਜਿੰਪਾ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਇਸਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਜਲਦੀ ਸਹੂਲਤ ਮਿਲ ਸਕੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਅਮਰੀਕ ਚੌਹਾਨ, ਜਤਿੰਦਰ ਕੌਰ ਪਿੰਕੀ, ਗੁਰਮੇਲ ਸਿੰਘ, ਸੰਦੀਪ ਚੇਚੀ, ਸੁਦਰਸ਼ਨ ਧੀਰ, ਅਨੁਰਾਗ ਸੂਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page