Hoshairpur

ਪਰਾਲੀ ਸਾੜਨ ਤੋਂ ਰੋਕਣ ਲਈ ਐਸ.ਡੀ.ਐਮ ਹੁਸ਼ਿਆਰਪੁਰ ਨੇ ਦਿੱਤੇ ਸਖ਼ਤ ਨਿਰਦੇਸ਼

ਹੁਸ਼ਿਆਰਪੁਰ, 3 ਨਵੰਬਰ ( ਹਰਪਾਲ ਲਾਡਾ ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਅੱਜ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਵਿਚ ਪਰਾਲੀ ਨੂੰ ਅੱਗ ਲਗਾਉਣ ‘ਤੇ ਰੋਕ ਸਬੰਧੀ ਗਸ਼ਤ ਨੂੰ ਲੈ ਕੇ ਇਕ ਮਹੱਤਵਪੂਰਨ ਮੀਟਿੰਗ ਐਸ.ਡੀ.ਐਮ ਦਫ਼ਤਰ ਵਿਚ ਕੀਤੀ ਗਈ।

ਮੀਟਿੰਗ ਵਿੱਚ ਸੀ.ਡੀ.ਪੀ.ਓ ਬਲਾਕ ਹੁਸ਼ਿਆਰਪੁਰ-1, 2 ਅਤੇ ਭੂੰਗਾ, ਬੀ.ਡੀ.ਪੀ.ਓ ਬਲਾਕ ਹੁਸ਼ਿਆਰਪੁਰ-1, 2 ਅਤੇ ਭੂੰਗਾ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਅਤੇ ਏ.ਡੀ.ਓ ਬਲਾਕ ਹੁਸ਼ਿਆਰਪੁਰ 1, 2 ਅਤੇ ਭੂੰਗਾ ਮੌਜੂਦ ਸਨ। ਐਸ.ਡੀ.ਐਮ ਨੇ ਸਾਰੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਕਿਸੇ ਵੀ ਉਲੰਘਣਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਸਾੜਨਾ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ ਅਤੇ ਇਹ ਹਵਾ ਪ੍ਰਦੂਸ਼ਣ ਨੂੰ ਖ਼ਤਰਨਾਕ ਪੱਧਰ ਤੱਕ ਵਧਾਉਂਦਾ ਹੈ।

ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਸਾਰੇ ਵਿਭਾਗ ਮਿਲ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਬਦਲਵੇਂ ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਜੇਕਰ ਲੋੜ ਹੋਵੇ ਤਾਂ ਮਸ਼ੀਨਰੀ ਜਾਂ ਸਹਾਇਤਾ ਵੀ ਉਪਲਬੱਧ ਕਰਵਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਖੇਤਰ ਵਿੱਚ ਨਿਯਮਿਤ ਨਿਗਰਾਨੀ ਕੀਤੀ ਜਾਵੇ, ਤਾਂ ਜੋ ਪਰਾਲੀ ਸਾੜਨ ਦੀ ਕੋਈ ਘਟਨਾ ਨਾ ਵਾਪਰੇ।

ਐਸ.ਡੀ.ਐਮ ਨੇ ਅਧਿਕਾਰੀਆਂ ਨੂੰ ਸਮੇਂ-ਸਮੇਂ ‘ਤੇ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮੁੱਦੇ ‘ਤੇ ਜ਼ੀਰੋ ਟਾਲਰੈਂਸ ਨੀਤੀ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਸੁਰੱਖਿਆ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button

You cannot copy content of this page