Hoshairpurਪੰਜਾਬ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 9662 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਹੁਸ਼ਿਆਰਪੁਰ, 18 ਅਪ੍ਰੈਲ: ਜ਼ਿਲ੍ਹੇ ਦੀਆਂ ਮੰਡੀਆਂ ਬੀਤੀ ਸ਼ਾਮ ਤੱਕ ਆਈ 13,254 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 9662 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 3441 ਮੀਟ੍ਰਿਕ ਟਨ, ਮਾਰਕਫੈਡ ਵਲੋਂ 1694, ਪਨਸਪ ਵਲੋਂ 1404, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 2882 ਅਤੇ ਵਪਾਰੀਆਂ ਵਲੋਂ 241 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਚੁੱਕਣਾ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਣਕ ਦੀ ਖਰੀਦ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਕਿਹਾ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਵਿਚ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page