Hoshairpur

ਸਦਰ ਥਾਣਾ ਪੁਲਿਸ ਨੂੰ ਬੱਚਾ ਲਾਵਾਰਿਸ ਹਾਲਤ ‘ਚ ਮਿਲਿਆ ਬੱਚਾ

ਹੁਸ਼ਿਆਰਪੁਰ, 27 ਅਕਤੂਬਰ :ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ 25 ਅਕਤੂਬਰ 2023 ਨੂੰ ਥਾਣਾ ਸਦਰ ਹੁਸ਼ਿਆਰਪੁਰ ਵਿਖੇ ਇਕ ਬੱਚਾ (ਲੜਕਾ) ਲਾਵਾਰਿਸ ਹਾਲਤ ਵਿਚ ਮਿਲਿਆ ਸੀ, ਜਿਸ ਦੀ ਉਮਰ ਕਰੀਬ 12 ਸਾਲ ਹੈ ਅਤੇ ਉਸ ਦੀ ਮਾਨਸਿਕ ਹਾਲਤ ਠੀਕ ਨਹੀਂ ਲੱਗਦੀ। ਉਨ੍ਹਾਂ ਦੱਸਿਆ ਕਿ ਬੱਚੇ ਦਾ ਰੰਗ ਕਣਕਵੰਨਾ, ਕੱਦ 4 ਫੁੱਟ 7 ਇੰਚ, ਖੱਬੀ ਬਾਂਹ ‘ਤੇ ਤਿਲ ਦਾ ਨਿਸ਼ਾਨ ਹੈ, ਉਸ ਨੇ ਭੂਰੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ ਅਤੇ ਬੱਚਾ ਆਪਣੇ ਬਾਰੇ ਕੁਝ ਵੀ ਦੱਸਣ ਦੇ ਯੋਗ ਨਹੀਂ ਹੈ।ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਨੇ ਦੱਸਿਆ ਕਿ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਦੀ ਤਰਫ਼ੋਂ ਇਸ ਬੱਚੇ ਨੂੰ ਉਸ ਦੀ ਸੁਰੱਖਿਆ ਅਤੇ ਦੇਖਭਾਲ ਲਈ ਚਿਲਡਰਨ ਹੋਮ ਫਾਰ ਬੁਆਏਜ਼ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਬੱਚੇ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ (ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ) ਜਾਂ ਚੇਅਰਪਰਸਨ ਬਾਲ ਭਲਾਈ ਕਮੇਟੀ, ਹੁਸ਼ਿਆਰਪੁਰ ਰਾਮ ਕਲੋਨੀ ਕੈਂਪ, ਚੰਡੀਗੜ੍ਹ ਦੇ ਫ਼ੋਨ ਨੰਬਰ 98035-87761, 01882-291839 ‘ਤੇ ਸੰਪਰਕ ਕਰ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page