ਪੰਜਾਬ

ਵਾਰਡ ਨੰਬਰ 13, 38, ਛਿੱਥ, ਲੀਲ ਖੁਰਦ ਅਤੇ ਖਾਨਪੁਰਾ ਵਿਖੇ ਲੱਗੇ ਵਿਸ਼ੇਸ ਕੈਪ

ਬਟਾਲਾ, 21  ਫਰਵਰੀ ( ਲੱਕੀ ):  ‘ਪੰਜਾਬ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਵਾਰਡ ਨੰਬਰ 13, 38, ਛਿੱਥ, ਲੀਲ ਖੁਰਦ, ਖਾਨਪੁਰਾ ਅਤੇ ਹਰਪੁਰਾ ਵਿਖੇ ਵਿਸ਼ੇਸ ਕੈਪ ਲੱਗੇ, ਜਿਸ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ।

 ਇਸ ਮੌਕੇ ਜਾਣਕਾਰੀ ਦਿੰਦਿਆਂ ਅਭਿਸ਼ੇਕ ਵਰਮਾ, ਤਹਿਸੀਲਦਾਰ ਬਟਾਲਾ ਨੇ ਦੱਸਿਆ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਅਤੇ ਐਸਡੀਐਮ ਡਾ ਸ਼ਾਇਰੀ ਭੰਡਾਰੀ ਦੇ ਦਿਸ਼ਾ-ਨਿਰੇਦਸ਼ਾਂ ਹੇਠ ਵਿਸ਼ੇਸ ਕੈਂਪਾਂ ਵਿੱਚ ਲੋਕਾਂ ਨੂੰ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ਤੇ ਪੁਜਦਾ ਕੀਤਾ ਗਿਆ, ਉਸ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਗੂਰਕ ਵੀ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਹੈ ਲੋਕਾਂ ਨੂੰ ਮੌਕੇ ਤੇ ਵੱਖ-ਵੱਖ 44 ਸੇਵਾਵਾਂ ਦਾ ਲਭਾ ਪੁਜਦਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਨਾਂ ਵਿਸ਼ੇਸ ਕੈਂਪਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ, ਸਿਹਤ ਵਿਭਾਗ, ਕਾਰਪੋਰੇਸ਼ਨ ਨਾਲ ਸਬੰਧਤ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਆਦਿ ਨਾਲ ਸਬੰਧਤ ਸੇਵਾਵਾਂ ਦਾ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਉਣ।

ਦੱਸਣਯੋਗ ਹੈ ਕਿ ਵਿਸ਼ੇਸ਼ ਕੈਂਪਾਂ ਤਹਿਤ ਕੱਲ੍ਹ 22 ਫਰਵਰੀ ਨੂੰ ਵਾਰਡ ਨੰ-14, ਕੋਟਲਾ ਸਰਫ, ਗ੍ਰੰਥਗੜ੍ਹ, ਪੇਜੋਚੱਕ, ਵਾਰਡ ਨੰਬਰ 39, ਸਾਲੋਚੱਕ, 23 ਫਰਵਰੀ ਨੂੰ ਵਾਰਡ ਨੰਬਰ 15, ਹੁਸੈਨਪੁਰ ਖੁਰਦ, ਨੰਗਲ ਬਾਗਬਾਨਾ, ਕੋਟਲੀ ਲੇਹਲ, ਵਾਰਡ ਨੰ-40, ਲੀਲ ਕਲਾਂ, 24 ਫਰਵਰੀ ਨੂੰ ਵਾਰਡ-41, ਸੰਗਰਾਵਾਂ, ਹਰਚੋਵਾਲ, ਚੱਕ ਭਗਤੂਪੁਰ, ਵਾਰਡ ਨੰ-42, ਚਾਹਲ ਖੁਰਦ, 26 ਫਰਵਰੀ ਨੂੰ ਵਾਰਡ ਨੰ-16 ਘਸੀਟਪੁਰ, ਅਵਾਣ, ਡੇਰੇਵਾਲੀ, ਵਾਰਡ ਨੰ-43 ਧੀਰੋਵਾਲ, 27 ਫਰਵਰੀ ਨੂੰ ਵਾਰਡ ਨੰ-17, ਬੱਲੇਵਾਲ, ਲੋਹਚਾਪ, ਕੋਠੇ, ਵਾਰਡ ਨੰ-44, ਧਰਮਕੋਟ, 28 ਫਰਵਰੀ ਨੂੰ ਵਾਰਡ ਨੰ-18 ਆਈਮਾ, ਭਾਗੀਆਂ, ਚੱਕਚਾਓ, ਵਾਰਡ ਨੰ-45, ਚਾਹਲ ਕਲਾਂ, 29 ਫਰਵਰੀ ਨੂੰ ਵਾਰਡ ਨੰ-19 ਅਹਿਮਦਾਬਾਦ, ਥਿੰਦ, ਚੱਕ ਸਿਧਵਾਂ, ਵਾਰਡ ਨੰ-46, ਖਾਤੀਬ ਅਤੇ ਵਾਰਡ ਨੰਬਰ 20 ਵਿੱਚ ਵਿਸ਼ੇਸ ਕੈਂਪ ਲੱਗਣਗੇ। ਇਸੇ ਤਰਾਂ 1 ਮਾਰਚ ਨੂੰ ਤਲਵੰਡੀ ਝੀਰਾਂ, ਨੰਗਲ ਬੁੱਟਰ, ਕਪੂਰਾ, ਵਾਰਡ ਨੰ-47, ਪਿੰਡਾ ਰੋੜੀ, 2 ਮਾਰਚ ਨੂੰ ਵਾਰਡ ਨੰ-48, ਪੁਰੀਆਂ ਖੁਰਦ, ਕੀੜੀ ਅਫਗਾਨਾ, ਸ਼ਾਹਪੁਰ ਅਰਾਈਆਂ, ਵਾਰਡ ਨੰ-49, ਕਲੇਰ, 4 ਮਾਰਚ ਨੂੰ ਵਾਰਡ ਨੰ-21, ਕਾਲਾ ਨੰਗਲ, ਧੰਨੇ, ਭੋਲ, ਵਾਰਡ ਨੰ-50 ਅਤੇ 5 ਮਾਰਚ ਨੂੰ ਵਾਰਡ ਨੰ-2, ਮਿਸ਼ਰਪੁਰਾ, ਰਸੂਲਪੁਰ, ਚੀਮਾ ਖੁੱਡੀ, ਵਾਰਡ ਨੰ-23 ਤੇ ਜਾਹਦਪੁਰ ਵਿਖੇ ਵਿਸ਼ੇਸ ਕੈਂਪ ਲੱਗਣਗੇ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page