ਪੋਲੀਟੀਕਲਪੰਜਾਬ

ਪੰਜਾਬ ਸਰਕਾਰ ਨੇ ਮਹਿਜ ਦੋ ਸਾਲਾਂ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ: ਵਿਧਾਇਕ ਸ਼ੈਰੀ ਕਲਸੀ

ਬਟਾਲਾ, 4 ਮਾਰਚ (ਲੱਕੀ ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਮਾਣਯੋਗ ਰਾਜਪਾਲ ਦੇ ਭਾਸ਼ਣ ਤੇ ਬੋਲਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਹਿਜ ਦੋ ਸਾਲਾ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਨੂੰ ਕਰੜੇ ਹੱਥੀ ਲਿਆ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਬਹਿਸ ਕਰਨ ਦੀ ਬਜਾਇ ਵਿਰੋਧੀ ਧਿਰ ਕੇਵਲ ਫੋਕੀ ਸ਼ੋਹਰਤ ਲਈ ਸਰਕਾਰ ਦੀ ਨਿਖੇਧੀ ਕਰਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨਾ ਚਾਹੁੰਦੇ ਹਨ ।ਪਰ ਪੰਜਾਬ ਵਾਸੀ ਇਨ੍ਹਾਂ ਤੋਂ ਭਲੀਭਾਂਤ ਜਾਣੂੰ ਹਨ, ਜਿਸਦੇ ਚੱਲਦਿਆਂ ਹੀ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜਾ ਕੇ ਬੇਸ਼ੁਮਾਰ ਪਿਆਰ ਦੇ ਕੇ ਨਿਵਾਜਿਆ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰੇਕ ਵਰਗ ਦੇ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵਲੋਂ ਕਰੀਬ 65 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਡੱਲਾ ਵਿਖੇ ਸ਼ਾਨਦਾਰ ਅਤਿ ਆਧੁਨਿਕ ਖੇਡ ਸਟੇਡੀਅਮ ਉਸਾਰਿਆ ਗਿਆ ਹੈ, ਜਿਸ ਵਿੱਚ ਖਿਡਾਰੀ ਵਾਲੀਬਾਲ, ਫੁੱਟਬਾਲ ਤੇ ਕਿਰਕਟ ਆਦਿ ਖੇਡਾਂ ਖੇਡਦੇ ਹਨ ਅਤੇ ਲੋਕ ਸਵੇਰੇ ਅਤੇ ਸ਼ਾਮ ਸ਼ੈਰ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਬਟਾਲਾ ਤੇ ਪਨਿਆੜ ਗੁਰਦਾਸਪੁਰ ਵਿਖੇ ਖੰਡ ਮਿੱਲ ਦੀ ਕਪੈਸਟੀ ਵਧਾਈ ਗਈ ਹੈ ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਆਪਣੀ ਫਸਲ ਵੇਚਣ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨ ਵਰਗ ਸਰਕਾਰ ਦੀ ਕਾਰੁਜਗਾਰੀ ਤੋਂ ਖੁਸ਼ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿਥੇ ਰੋਜ਼ਾਨਾ ਸੈਂਕੜਿਆਂ ਦੀ ਤਦਾਦ ਵਿੱਚ ਮਰੀਜ਼ ਮੁਫਤ ਦਵਾਈ ਲੈ ਰਹੇ ਹਨ। ਵਿਦਿਆਰਥੀਆਂ ਨੂੰ ਹੋਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਕੂਲ ਆਫ ਐਮੀਨੈੱਸ ਖੋਲੇ ਗਏ ਹਨ ਜੋ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 90 ਫੀਸਦ ਘਰਾਂ ਦੇ ਬਿੱਲ ਜੀਰੋ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਸਹੂਲਤ ਮਿਲੀ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪਰਵਾਸੀ ਭਾਰਤੀਆਂ ਤੇ ਵਪਾਰੀ ਭਰਾਵਾਂ ਨੂੰ ਮਿਲ ਕੇ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ, ਜੋ ਪਹਿਲਾਂ ਦੀਆਂ ਸਰਕਾਰਾਂ ਕਰਨ ਵਿੱਚ ਅਸਫ਼ਲ ਰਹੀਆਂ ਸਨ। ਵਿਰੋਧੀ ਪਾਰਟੀਆਂ ਤੇ ਕੰਜ ਕੱਸਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਮਾਨ ਸਰਕਾਰ ਵਲੋਂ ਸਰਕਾਰੀ ਸੰਪੱਤੀ ਵੇਚਣ ਦੀ ਥਾਂ 540 ਮੈਗਾਵਾਟ ਥਰਮਲ ਪਲਾਟ ਸ੍ਰੀ ਗੋਇੰਦਵਾਲ ਸਾਹਿਬ ਖਰੀਦਿਆ ਗਿਆ ਹੈ, ਜੋ ਆਪਣੇ ਆਪ ਵਿੱਚ ਇਤਿਹਾਸਕ ਕਾਰਜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਲੋਕਾਂ ਨੂੰ ਇੱਕ ਛੱਤ ਹੇਠ ਸਹੂਲਤਾਂ ਦੇਣ ਦੇ ਮੰਤਵ ਨਾਲ 155 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤਹਿਸੀਲ ਕੰਪਲੈਕਸ ਉਸਾਰੇ ਜਾ ਰਹੇ ਹਨ। ਬਟਾਲਾ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਬਣਾਉਣ ਦਾ ਕੰਮ ਚੱਲ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਨਾਲ ਸ਼ਰਧਾਲੂਆਂ ਦੀ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋਈ ਹੈ। ਹੁਣ ਤੱਕ ਕਰੀਬ 25570 ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਵਿਰੋਧੀ ਧਿਰ ਉਸਾਰੂ ਬਹਿਸ ਵਿੱਚ ਹਿੱਸਾ ਲੈਂਦੀ ਪਰ ਉਹ ਆਪਣੀ ਪਿਛਲੀ ਦੋ ਸਾਲਾ ਦੀ ਆਦਤ ਤੋਂ ਮਜਬੂਰ ਸਨ ਅਤੇ ਸਿਰਫ਼ ਨਾਂਹਪੱਖੀ ਦੀ ਰਾਜਨੀਤੀ ਵਿੱਚ ਯਕੀਨ ਰੱਖਦੇ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ ਵਲੋਂ ਇੱਕ ਪੁੱਤ ਦੇ ਫਰਜ ਨਿਭਾਉਂਦਿਆਂ ਹਰੇਕ ਵਰਗ ਦੀ ਭਲਾਈ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਲੈ ਕੇ ਅੱਗ ਵੱਧ ਰਹੇ ਹਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page