Hoshairpur

ਬੀਡੀਪੀਓ ਦਫਤਰ ਤਲਵਾੜਾ ਵਿਖੇ ਪਲੇਸਮੈਂਟ ਕੈਂਪ 15 ਮਾਰਚ ਨੂੰ

ਹੁਸ਼ਿਆਰਪੁਰ, 13 ਮਾਰਚ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੀ.ਡੀ.ਪੀ.ਓ. ਦਫਤਰ ਤਲਵਾੜਾ ਵਿਖੇ 15 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਹੁਸ਼ਿਆਰਪੁਰ ਸੋਨਾਲਿਕਾ (ਕੰਟਰੈਕਟਰਜ਼) ਵਲੋਂ ਹੈਲਪਰ, ਟੈਕਨੀਸ਼ੀਅਨ ਅਤੇ ਓਪਰੇਟਰ ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ।

ਇਸ ਭਰਤੀ ਲਈ ਘੱਟੋ—ਘੱਟ ਦਸਵੀਂ ਪਾਸ/ਆਈ.ਟੀ.ਆਈ. ਪਾਸ (ਮਕੈਨੀਕਲ ਟ੍ਰੇਡਜ਼, ਕੇਵਲ ਲੜਕੇ) ਵਿਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਚਾਹਵਾਨ ਯੋਗ ਪ੍ਰਾਰਥੀ 15 ਮਾਰਚ ਨੂੰ ਸਵੇਰੇ 10 ਵਜੇ ਬੀ.ਡੀ.ਪੀ.ਓ. ਦਫਤਰ ਤਲਵਾੜਾ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button

You cannot copy content of this page