Hoshairpur

ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਜੇ. ਸੀ. ਬੀ ਮਸ਼ੀਨ ਦਾ ਮੁਫ਼ਤ ਕੋਰਸ ਸ਼ੁਰੂ

ਹੁਸ਼ਿਆਰਪੁਰ, 14 ਮਾਰਚ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਨੌਜਵਾਨਾਂ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਜੇ.ਸੀ.ਬੀ ਮਸ਼ੀਨ ਦਾ ਕੋਰਸ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ ਬਿਲਕੁਲ ਮੁਫ਼ਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਜੇ.ਸੀ.ਬੀ ਮਸ਼ੀਨ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ 15 ਮਾਰਚ 2024 ਤੱਕ ਕੈਂਪ ਵਿਚ ਆ ਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਜੇ.ਸੀ.ਬੀ ਮਸ਼ੀਨ ਦਾ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਆਰਮੀ ਵਿਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਵੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁਫਤ ਤਿਆਰੀ ਕਰ ਸਕਦੇ ਹਨ।


  ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਵਿਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 21 ਮਾਰਚ 2024 ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿਚ ਆ ਕੇ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਅਤੇ ਜੇ.ਸੀ.ਬੀ ਮਸ਼ੀਨ ਦੇ ਕੋਰਸ ਲਈ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page