Hoshairpur

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ ਅਤੇ ਓਲਡ ਏਜ਼ ਹੋਮ ਦਾ ਕੀਤਾ ਅਚਨਚੇਤ ਦੌਰਾ

ਹੁਸ਼ਿਆਰਪੁਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਅਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ,  ਰਾਮ ਕਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ ਕੁੱਲ 60 ਬੱਚਿਆਂ ਅਤੇ ਸਪੈਸ਼ਲ ਹੋਮ ਵਿਚ ਰਹਿ ਰਹੇ ਕੁੱਲ 35 ਬੱਚਿਆਂ ਨਾਲ ਗੱਲਬਾਤ ਕੀਤੀ ।

ਉਨ੍ਹਾਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟ ਅਤੇ ਪ੍ਰਾਈਵੇਟ ਐਡਵੋਕੇਟ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਉਨ੍ਹਾਂ ਨੇ ਓਲਡ ਏਜ਼ ਹੋਮ, ਰਾਮ ਕਲੋਨੀ ਕੈਪ, ਹੁਸ਼ਿਆਰਪੁਰ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ ਹੋਮ ਤੋਂ ਬਜ਼ੁਰਗਾਂ ਦੇ ਰਹਿਣ- ਸਹਿਣ ਅਤੇ ਖਾਣੇ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸੁਪਰਡੈਂਟ ਸਪੈਸ਼ਲ ਓਲਡ ਏਜ ਹੋਮ ਨਰੇਸ਼ ਕਮਾਰ, ਸੁਪਰਡੈਂਟ ਅਬਜ਼ਰਵੇਸ਼ਨ ਹੋਮ ਪੁਨੀਤ ਕੁਮਾਰ ਅਤੇ ਡਾ. ਰਜਿੰਦਰ ਪਾਲ ਰੋਜੀ ਵੀ ਮੌਜੂਦ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page