Hoshairpur

ਏਡੀਸੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯੁਕਤ ਕੀਤੇ ਗਏ ਯੂਥ ਇਲੈਕਸ਼ਨ ਅੰਬੈਸਡਰਾਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ, 29 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹੇ ਵਿਚ ਨਿਯੁਕਤ ਕੀਤੇ ਗਏ ਯੂਥ ਇਲੈਕਸ਼ਨ ਅੰਬੈਸਡਰਾਂ ਦਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਨਮਾਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਦੇ ਨਾਲ-ਨਾਲ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਅਟੈਚ ਯੂਥ ਇਲੈਕਸ਼ਨ ਅੰਬੈਸਡਰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਲਗਾਤਾਰ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ।

ਇਸ ਦੌਰਾਨ ਯੂਥ ਇਲੈਕਸ਼ਨ ਅੰਬੈਸਡਰਾਂ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਪ੍ਰਸ਼ਾਸਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨੌਜਵਾਨ ਵੋਟਰਾਂ ਨੂੰ ਜ਼ਿਲ੍ਹਾ ਪੱਧਰ ’ਤੇ ਇਕ ਬਿਹਤਰੀਨ ਮੰਚ ਪ੍ਰਦਾਨ ਕੀਤਾ। ਇਸ ਮੌਕੇ ’ਤੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਦਿੱਕੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਸਹਾਇਕ ਸਵੀਪ ਨੋਡਲ ਅਫ਼ਰ ਅਫ਼ਸਰ ਅੰਕੁਰ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਇਕ ਇਸ ਤਰ੍ਹਾਂ ਦਾ ਬਿਹਤਰੀਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜੋ ਕਿ ਪੂਰੇ ਸੂਬੇ ਵਿਚ ਕਿਸੇ ਹੋਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਜਾਗਰੂਕਤਾ ਦੇ ਇਸ ਬਿਹਤਰੀਨ ਪ੍ਰੋਗਰਾਮ ਨੇ ਸੂਬੇ ਵਿਚ ਇਕ ਮਿਸਾਲ ਕਾਇਮ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕਰਨ ਵਿਚ ਯੂਥ ਇਲੈਕਸ਼ਨ ਅੰਬੈਸਡਰ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਥੋੜੇ ਹੀ ਦਿਨਾਂ ਵਿਚ ਯੂਥ ਅੰਬੈਸਡਰਾਂ ਨੇ ਜਾਗਰੂਕਤਾ ਦੀ ਜੋ ਅਲਖ ਜਗਾਈ ਹੈ, ਉਥੇ ਸ਼ਲਾਘਾਯੋਗ ਹੈ।


ਉਨ੍ਹਾਂ ਦੱਸਿਆ ਕਿ ਇਹ ਅੰਬੈਸਡਰ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਨੌਜਵਾਨ ਵੋਟਰਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਕ੍ਰਿਆ ਦੇ ਬਾਰੇ ਵਿਚ ਜਾਗਰੂਕ ਕਰਨ ਦੇ ਨਾਲ-ਨਾਲ ਚੋਣ ਪ੍ਰਕ੍ਰਿਆ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਸਮਝ ਸਕਣ ਕਿ ਕਿਓ ਸਾਨੂੰ ਚੋਣਾਂ ਨੂੰ ਲੋਕਤੰਤਰ ਦੇ ਪਰਵ ਦੇ ਤੌਰ ’ਤੇ ਮਨਾ ਰਹੇ ਹਨ।


ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਦੂਰਅੰਦੇਸ਼ੀ ਸੋਚ ਨੇ ਜ਼ਿਲ੍ਹੇ ਵਿਚ ਯੂਥ ਇਲੈਕਸ਼ਨ ਅੰਬੈਸਡਰ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਦੇ ਨਾਲ ਇਕ-ਇਕ ਆਪਣੇ ਖੇਤਰ ਦੇ ਕਾਮਯਾਬ ਨੌਜਵਾਨ ਲੜਕੇ ਅਤੇ ਲੜਕੀ ਵੋਟਰਾਂ ਨੂੰ ਬਤੌਰ ਨੌਜਵਾਨ ਅੰਬੈਸਡਰ ਜੋੜਿਆ ਗਿਆ ਹੈ। ਇਸ ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਨਿਯੁਕਤ ਕਰਕੇ ਇਨ੍ਹਾਂ ਨੂੰ ਪੂਰਨ ਚੋਣ ਪ੍ਰਕਿਰਿਆ ਸਬੰਧੀ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਚੋਣਾਂ ਐਲਾਨੇ ਜਾਣ ਦੀ ਮਿਤੀ ਤੋਂ ਸ਼ੁਰੂ ਹੋਣ ਵਾਲੀ ਚੋਣ ਪ੍ਰ੍ਰਕਿਰਿਆ ਅਤੇ ਵੋਟਾਂ ਸਬੰਧੀ ਪੂਰੀਆਂ ਤਿਆਰੀਆਂ ਦੇ ਸਬੰਧ ਵਿਚ ਵਿਸਤਾਰ ਨਾਲ ਦੱਸਿਆ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਆਦਰਸ਼ ਪੋÇਲੰਗ ਬੂਥ ਦਾ ਵੀ ਦੌਰਾ ਕਰਵਾ ਕੇ ਵੋਟ ਪ੍ਰਕਿਰਿਆ ਪੋÇਲੰਗ ਬੂਥਾਂ, ਈ.ਵੀ.ਐਮ ’ਤੇ ਵੋਟਾਂ ਦੀ ਹੈਂਡਜ਼ ਆਨ ਪ੍ਰੈਕਟਿਸ ਕਰਵਾਈ ਗਈ ਅਤੇ ਵੀ.ਵੀ.ਪੈਟ ਅਤੇ ਈ.ਵੀ.ਐਮ ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ ਸੀ। ਇਸ ਮੌਕੇ ’ਤੇ ਚੋਣ ਵਿਭਾਗ ਦੇ ਨਾਲ-ਨਾਲ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਖੇਤਰਾਂ ਦੇ ਸਵੀਪ ਨੋਡਲ ਅਫ਼ਸਰ ਵੀ ਮੌਜੂਦ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page