Hoshairpurਪੋਲੀਟੀਕਲ

ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਹੁਸ਼ਿਆਰਪੁਰ, 10 ਮਈ : ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਚੌਥੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ, ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਅਤੇ ਬਹੁਜਨ ਦ੍ਰਾਵਿੜਾ ਪਾਰਟੀ ਦੇ ਜੀਵਨ ਕੁਮਾਰ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।            

ਉਨ੍ਹਾਂ ਦੱਸਿਆ ਕਿ ਸੁਖਵਿੰਦਰ ਕੁਮਾਰ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਇਸੇ ਤਰ੍ਹਾਂ ਸੋਨੀਆ ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ ਅਤੇ ਇਨ੍ਹਾਂ ਦੋਵਾਂ ਵੱਲੋਂ ਨਾਮਜ਼ਦਗੀ ਕਾਗਜ਼ਾਂ ਦੇ ਦੋ-ਦੋ ਸੈੱਟ ਦਾਖ਼ਲ ਕੀਤੇ ਗਏ। ਇਸ ਤਰ੍ਹਾਂ ਅੱਜ ਤਿੰਨ ਉਮੀਦਵਾਰਾਂ ਵੱਲੋਂ 7 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ।  
         

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 5 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ।
         

ਉਨ੍ਹਾਂ ਦੱਸਿਆ ਕਿ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ, ਪਰੰਤੂ 13 ਅਤੇ 14 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page