Hoshairpur

ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ

ਹੁਸ਼ਿਆਰਪੁਰ, 7 ਜੂਨ : ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਵਿਖੇ 01 ਜੁਲਾਈ 2024 ਤੋਂ ਉਰਦੂ ਆਮੋਜ਼ ਦੀਆਂ ਕਲਾਸਾਂ ਸ਼ੁਰੂ  ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੋਜ ਅਫ਼ਸਰ, ਡਾ. ਜਸਵੰਤ ਰਾਏ ਨੇ ਦੱਸਿਆ ਕਿ ਉਰਦੂ ਬਹੁਤ ਪਿਆਰੀ ਜ਼ੁਬਾਨ ਹੈ।

ਪੰਜਾਬੀ ਭਾਸ਼ਾ ਤੇ ਸਾਹਿਤ ਬਾਰੇ ਵਿਸਤਾਰ ਨਾਲ, ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਇਸੇ ਜ਼ੁਬਾਨ ਵਿੱਚ ਰਚਿਆ ਜਾ ਰਿਹਾ ਹੈ। ਸਗੋਂ ਉੱਥੇ ਵਿਦਿਆਰਥੀਆਂ ਨੂੰ ਗੁਰਮੁਖੀ ਦਾ ਗਿਆਨ ਦਿੱਤਾ ਜਾ ਰਿਹਾ ਹੈ। ਸਾਹਿਤ ਦੇ ਅਦਾਨ ਪ੍ਰਦਾਨ ਲਈ ਇਨ੍ਹਾਂ ਦੋਹਾਂ ਲਿਪੀਆਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ।

ਭਾਸ਼ਾ ਵਿਭਾਗ ਦਫ਼ਤਰ, ਹੁਸ਼ਿਆਰਪੁਰ ਵਿਖੇ ਉਰਦੂ ਜ਼ੁਬਾਨ ਦੀ ਸਿਖਲਾਈ ਲਈ ਬਹੁਤ ਹੀ ਕਾਬਲ ਪੀ.ਐਚ.ਡੀ. ਉਰਦੂ ਅਧਿਆਪਕ ਹਨ। ਇਸ ਲਈ ਪੰਜਾਬੀ ਭਾਸ਼ਾ ਦੇ ਸੰਪੂਰਨ ਵਿਕਾਸ ਲਈ ਛੇਤੀ ਤੋਂ ਛੇਤੀ ਉਰਦੂ ਕਲਾਸਾਂ ਨਾਲ ਸਾਂਝ ਪਾਉਣ ਲਈ ਮੋਬਾਇਲ ਨੰਬਰ 86997-63199 ਅਤੇ 62395-75966 ਤੇ ਸੰਪਰਕ ਕਰਨ।

ਰਜਿਸਟਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 20.06.2024 ਨੂੰ ਉਰਦੂ ਆਮੋਜ਼ ਸਿੱਖਣ ਵਾਲੇ ਵਿਦਿਆਰਥੀ ਆਪਣਾ ਫਾਰਮ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮਿੰਨੀ ਸਕੱਤਰੇਤ ਹੁਸ਼ਿਆਰਪੁਰ ਕਮਰਾ ਨੰ. 307-308 ਵਿੱਚ ਜਮ੍ਹਾਂ ਕਰਵਾ ਦੇਣ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page